ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਜ਼ਾਦ ਕਾਲੋਨੀ ਵਿਚ ਸ਼ੱਕੀ ਹਾਲਾਤਾਂ ਵਿਚ ਇਕ ਬੱਚੇ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਮੰਡੀ ਗੋਬਿੰਦਗੜ੍ਹ ਦੇ ਰਹਿਣ ਵਾਲੇ ਸ਼ੇਸ਼ਨਾਥ ਪਾਸਵਾਨ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਲੜਕਾ, ਜਿਸ ਦੀ ਉਮਰ 11 ਸਾਲ ਦੇ ਕਰੀਬ ਹੈ, ਬੀਤੇ ਦਿਨ ਬੱਚਿਆਂ ਨਾਲ ਖੇਡ ਰਿਹਾ ਸੀ ਕਿ ਅਚਾਨਕ ਲਾਪਤਾ ਹੋ ਗਿਆ | ਉਸ ਨੇ ਸ਼ੱਕ ਪ੍ਰਗਟ ਕੀਤਾ ਕਿ ਬੱਚੇ ਨੂੰ ਕਿਸੇ ਵਿਅਕਤੀ ਵਲੋਂ ਨਾਜਾਇਜ਼ ਢੰਗ ਨਾਲ ਹਿਰਾਸਤ ਵਿਚ ਰੱਖਿਆ ਗਿਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |