05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਅਰੋੜਾ ਮਹਾਂਸਭਾ ਵਲੋਂ ਸ਼ਹੀਦੀ ਸ਼ਤਾਬਦੀ ਗੋਬਿੰਦ ਗੋਧਾਮ ਵਿਖੇ ਅੱਜ ਮਨਾਈ ਜਾਵੇਗੀ-ਚੰਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਅਰੋੜਾ ਮਹਾਂਸਭਾ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਐਤਵਾਰ ਨੂੰ ਗੋਬਿੰਦ ਗੋਧਾਮ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੀਨੀਅਰ ਉਪ ਪ੍ਰਧਾਨ ਗੁਰਚਰਨ ਸਿੰਘ ਚੰਦ ਨੇ ਦੱਸਿਆ ਕਿ ਇਹ ਸਮਾਗਮ ਐਤਵਾਰ ਨੂੰ 5.00 ਵਜੇ ਸ਼ੁਰੂ ਹੋਵੇਗਾ ਅਤੇ ਇਸ ਵਿਚ ਹਿੰਦੂ ਭਾਈਚਾਰੇ ਦੇ ਲੋਕ ਵੀ ਸ਼ਿਰਕਤ ਕਰਨਗੇ | ਉਨ੍ਹਾਂ ਦੱਸਿਆ ਕਿ ਇਹ ਅਜਿਹਾ ਪਹਿਲਾ ਮÏਕਾ ਹੋਵੇਗਾ, ਜਦੋਂ ਸੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਦਾ ਪ੍ਰੋਗਰਾਮ ਕਿਸੇ ਮੰਦਰ ਵਿਚ ਕਰਵਾਇਆ ਜਾ ਰਿਹਾ ਹੋਵੇ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਅਤੇ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ | ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਨਵੇਕਲੇ ਸਮਾਗਮ ਵਿਚ ਵੱਧ ਚੜ ਕੇ ਹਿੱਸਾ ਲੈਣ | ਸਮਾਗਮ ਉਪਰੰਤ ਗੁਰੂ ਕਾ ਲੰਗਰ ਵੀ ਵਰਤਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਫਲਾਵਰ ਇਨਕਲੇਵ ਦੀਆਂ ਦੋ ਦੁਕਾਨਾਂ ਵਿਚ ਚੋਰੀ ਅਗਲੀ ਖ਼ਬਰ ਚੇਅਰਮੈਨ ਖੰਗੂੜਾ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ, ਸਵੈਟਰ, ਜੁੱਤੇ ਅਤੇ ਜੁਰਾਬਾਂ ਵੰਡੀਆਂ <br/>
Ad Position 24