ਲੁਧਿਆਣਾ, 22 ਨਵੰਬਰ (ਜਸਵਿੰਦਰ ਸਿੰਘ)-ਸਕੱਤਰ ਮਾਰਕੀਟ ਕਮੇਟੀ ਹਰਿੰਦਰ ਸਿੰਘ ਗਿੱਲ ਵਲੋਂ ਮੰਡੀ ਸੁਪਰਵਾਈਜ਼ਰਾਂ ਨੂੰ ਨਾਲ ਲੈ ਕੇ ਮੰਡੀ ਦੀ ਅਚਨਚੇਤ ਚੈਕਿੰਗ ਕੀਤੀ ਗਈ | ਸਕੱਤਰ ਹਰਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਚੈਕਿੰਗ ਦਾ ਮਕਸਦ ਮੰਡੀ ਬੋਰਡ ਦੇ ਰੈਵੀਨਿਊ ਵਿਚ ਵਾਧਾ ਕਰਨਾ ਅਤੇ ਜਿਨ੍ਹਾਂ ਆੜ੍ਹਤੀਆਂ ਵਲੋਂ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ, ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦਾ ਹੈ ਤਾਂ ਜੋ ਭਵਿੱਖ ਵਿਚ ਕੋਈ ਵੀ ਆੜ੍ਹਤੀ ਨਿਯਮਾਂ ਦੀ ਉਲੰਘਣਾ ਨਾ ਕਰੇ | ਅਜਿਹੀਆਂ ਕਾਰਵਾਈਆਂ ਭਵਿੱਖ ਵਿਚ ਵੀ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਕਈ ਫਰਮਾਂ ਉੱਪਰ ਨਿਯਮਾਂ ਦੀ ਉਲੰਘਣਾ ਸਬੰਧੀ ਮੌਕੇ 'ਤੇ ਹੀ ਕਾਰਵਾਈ ਕੀਤੀ ਗਈ ਅਤੇ ਕਈਆਂ ਦਾ ਰਿਕਾਰਡ ਕਬਜ਼ੇ ਵਿਚ ਲਿਆ ਗਿਆ ਹੈ, ਜਿਸ ਦੀ ਜਾਂਚ ਕਰਨ ਉਪਰੰਤ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |