05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਲੋਂ ਨਗਰ ਕੀਰਤਨ ਸਜਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਲੋਂ ਹਿੰਦ ਦੀ ਚਾਦਰ ਸਾਹਿਬ ਸ਼੍ਰੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਵੱਖ ਵੱਖ ਇਲਾਕਿਆਂ 'ਚੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦਾ ਥਾਂ-ਥਾਂ ਦੁਕਾਨਦਾਰ ਜਥੇਬੰਦੀਆਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਲਈ ਜਿੱਥੇ ਵੱਖ ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ | ਨਗਰ ਕੀਰਤਨ ਵਿਚ ਸ਼ਬਦੀ ਜਥੇ, ਇਸਤਰੀ ਸਤਿਸੰਗ ਸਭਾਵਾਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਨਗਰ ਕੀਰਤਨ 'ਚ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਦੀ ਅਗਵਾਈ ਹੇਠ ਮੁਸਲਿਮ ਭਾਈਚਾਰਾ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ | ਚੌਕ ਘੰਟਾ ਘਰ ਵਿਖੇ ਵਿਸ਼ੇਸ਼ ਸਟੇਜ ਲਗਾ ਕੇ ਸਹਿਯੋਗੀ ਸੰਸਥਾਵਾਂ ਅਤੇ ਜਥਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ |
ਇਸ ਮੌਕੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਪ੍ਰਲਾਦ ਸਿੰਘ ਢੱਲ, ਵਿਪਨ ਸੂਦ ਕਾਕਾ, ਜਸਪਾਲ ਸਿੰਘ ਢੱਲ, ਰੂਬਲ ਢੱਲ, ਮਨਪ੍ਰੀਤ ਸਿੰਘ ਬੰਟੀ, ਗੁਰਪ੍ਰੀਤ ਸਿੰਘ ਵਿੰਕਲ, ਗੁਰਦੀਪ ਸਿੰਘ ਲੀਲ, ਹਰਪ੍ਰੀਤ ਸਿੰਘ ਬੇਦੀ ਆਦਿ ਹਾਜ਼ਰ ਸਨ |
ਪਿੰਕ ਪਲਾਜ਼ਾ ਦੁਕਾਨਦਾਰ ਜਥੇਬੰਦੀ ਵਲੋਂ ਸਨਮਾਨ : ਪਿੰਕ ਪਲਾਜ਼ਾ ਦੁਕਾਨਦਾਰ ਜਥੇਬੰਦੀ ਵਲੋਂ ਪ੍ਰਧਾਨ ਰੂਬਲ ਢੱਲ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਗੁਰੂ ਘਰ ਦੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਈ ਮੰਨਾ ਸਿੰਘ ਨਗਰ ਦੇ ਪ੍ਰਧਾਨ ਜਸਪਾਲ ਸਿੰਘ ਢੱਲ ਅਤੇ ਉਨ੍ਹਾਂ ਦੇ ਸਾਥੀ ਵੀ ਮੌਜੂਦ ਸਨ |
ਚੌੜਾ ਬਾਜ਼ਾਰ ਵਿਖੇ ਸਨਮਾਨ : ਨਗਰ ਕੀਰਤਨ ਦੇ ਚੌੜਾ ਬਾਜ਼ਾਰ ਪਹੁੰਚਣ ਸਮੇਂ ਗੁਰਚਰਨ ਸਿੰਘ ਚੰਨ ਅਤੇ ਹੋਰ ਆਗੂਆਂ ਵਲੋਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਦਾ ਸਨਮਾਨ ਕੀਤਾ ਗਿਆ |
ਗੁਰਦੁਆਰਾ ਅਕਾਲਗੜ੍ਹ ਸਾਹਿਬ ਵਲੋਂ ਨਗਰ ਕੀਰਤਨ ਦਾ ਸਵਾਗਤ : ਗੁਰਦੁਆਰਾ ਅਕਾਲਗੜ੍ਹ ਸਾਹਿਬ ਵਲੋਂ ਜਥੇਦਾਰ ਹੀਰਾ ਸਿੰਘ ਗਾਬੜੀਆ, ਬਾਬਾ ਅਜੀਤ ਸਿੰਘ, ਹਰਪ੍ਰੀਤ ਸਿੰਘ ਬੇਦੀ, ਜਗਜੀਤ ਸਿੰਘ, ਕਰਮਵੀਰ ਸਿੰਘ, ਮੋਹਿੰਦਰ ਸਿੰਘ, ਜਸਵੀਰ ਸਿੰਘ ਜੱਸੀ ਅਤੇ ਸ਼ਹਿਜਾਦਾ ਵਲੋਂ ਨਗਰ ਕੀਰਤਨ ਦਾ ਚੌੜਾ ਬਾਜ਼ਾਰ ਵਿਖੇ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਢੰਡਾਰੀ ਖ਼ੁਰਦ 'ਚ ਦੇਵਗਨ ਕੰਡੇ ਤੋਂ ਲੈ ਕੇ ਦੁਰਗਾ ਕਾਲੋਨੀ ਤੱਕ ਸੀਵਰੇਜ ਪਾਈਪ ਵਿਛਾਉਣ ਦਾ ਕੰਮ ਸ਼ੁਰੂ <br/> ਅਗਲੀ ਖ਼ਬਰ ਮਾਰਕੀਟ ਕਮੇਟੀ ਸਕੱਤਰ ਵਲੋਂ ਸਬਜ਼ੀ ਮੰਡੀ ਦੀ ਕੀਤੀ ਅਚਨਚੇਤ ਚੈਕਿੰਗ
Ad Position 24