06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਅਧਿਆਪਕ ਸੰਘਰਸ਼ ਕਮੇਟੀ ਨੇ ਜਾਰੀ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦਾ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ <br/>

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਲੁਧਿਆਣਾ, 22 ਨਵੰਬਰ (ਭੁਪਿੰਦਰ ਸਿੰਘ ਬੈਂਸ)-ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਲੁਧਿਆਣਾ-2 ਦੇ ਬਾਹਰ ਅਧਿਆਪਕ ਸੰਘਰਸ਼ ਕਮੇਟੀ ਲੁਧਿਆਣਾ-2 ਦੇ ਆਗੂਆਂ ਤੇ ਮੈਂਬਰਾਂ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਆਗੂ ਹਰਦੇਵ ਸਿੰਘ ਮੁੱਲਾਂਪੁਰ, ਸੀ.ਪੀ.ਐਫ. ਕਰਮਚਾਰੀ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਸੰਦੀਪ ਭੁੰਬਕ, ਜ਼ਿਲ੍ਹਾ ਜਨਰਲ ਸਕੱਤਰ ਰਕੇਸ਼ ਕੁਮਾਰ,ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕੁਲਜਿੰਦਰ ਸਿੰਘ ਬੱਦੋਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀ ਪ੍ਰੀਖਿਆ ਲੈ ਰਹੀ ਹੈ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਟਾਲਾ ਵੱਟ ਰਹੀ ਹੈ | ਬੁਲਾਰਿਆਂ ਨੇ ਸਮੂਹ ਮੁਲਾਜ਼ਮਾਂ ਨੂੰ 25 ਨਵੰਬਰ ਨੂੰ ਦਿੱਲੀ ਵਿਖੇ ਚੱਲ ਕੇ ਪੁਰਾਣੀ ਪੈਨਸ਼ਨ ਬਹਾਲ ਕਰਾਉਣ ਦੇ ਗੰਭੀਰ ਮੁੱਦੇ ਲਈ ਆਵਾਜ਼ ਬੁਲੰਦ ਕਰਨ ਦਾ ਸੰਘਰਸ਼ੀ ਹੋਕਾ ਦਿੱਤਾ | ਇਸ ਮੌਕੇ ਕੁਲਵੰਤ ਸਿੰਘ ਬੜੂੰਦੀ, ਸਰਬਜੀਤ ਕੌਰ ਬੱਦੋਵਾਲ, ਮਨਮੋਹਨ ਸਿੰਘ ਲਲਤੋਂ, ਰਾਜਦੀਪ ਸਿੰਘ, ਆਯੂਸ਼ ਕੰਬੋਜ, ਮੇਜਰ ਸਿੰਘ, ਸਰਬਜੀਤ ਕੌਰ, ਮਨਜੀਤ ਕੌਰ, ਸੰਗੀਤਾ, ਸਤਵਿੰਦਰ ਕੌਰ, ਰਣਜੀਤ ਸਿੰਘ ਭਨੋਹ, ਕੁਲਵਿੰਦਰ ਕੌਰ, ਰੁਚਿਕਾ ਦਰੇਜਾ, ਰਮਨਦੀਪ ਕੌਰ, ਮਮਤਾ ਰਾਣੀ, ਪਵਨਦੀਪ ਕੌਰ, ਕੁਲਵਿੰਦਰ ਕੌਰ ਸੁਖਵਿੰਦਰ ਕੌਰ, ਬਲਜੀਤ ਕੌਰ, ਸੁਖਬੀਰ ਕੌਰ, ਸੰਤੋਸ਼ ਕੁਮਾਰ, ਜਤਿੰਦਰ ਸਿੰਘ ਭੱਲਾ, ਹਰਮੀਤ ਸਿੰਘ, ਸਮਨੀਸ਼ ਰਾਣੀ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਫ਼ਿਰੋਜਪੁਰ ਵਿਖੇ ਦੁਕਾਨਦਾਰ ਦੀ ਹੱਤਿਆ ਨੂੰ ਲੈਕੇ ਹਿੰਦੂ ਜਥੇਬੰਦੀਆਂ ਸਖ਼ਤ <br/> ਅਗਲੀ ਖ਼ਬਰ ਪੀ.ਏ.ਯੂ. ਦੇ ਵਿਦਿਆਰਥੀ ਨੂੰ ਕੈਲੀਫੋਰਨੀਆ ਯੂਨੀਵਰਸਿਟੀ ਵਲੋਂ ਸੱਦਾ ਮਿਲਿਆ <br/>
Ad Position 24