06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਮਾਜ, ਧਰਮ ਅਤੇ ਦੇਸ਼ ਲਈ ਕੰਮ ਕਰਨ ਲਈ ਕਰਦੀ ਹੈ ਪ੍ਰੇਰਿਤ-ਬੈਂਸ <br/>

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਫੇਸ-2 ਦੁੱਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਵਿਚ ਉਚੇਚੇ ਤੌਰ 'ਤੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ, ਜਿਨ੍ਹਾਂ ਨੂੰ 'ਹਿੰਦ ਦੀ ਚਾਦਰ' ਵਜੋਂ ਜਾਣਿਆ ਜਾਂਦਾ ਹੈ, ਧਰਮ ਦੇ ਰਖਵਾਲੇ ਅਤੇ ਧਾਰਮਿਕ ਆਜ਼ਾਦੀ ਦੇ ਯੋਧੇ ਸਨ | ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਨੂੰ ਮੁਗਲਾਂ ਦੇ ਜੁਲਮ ਤੋਂ ਬਚਾਉਣ ਲਈ ਧਰਮ ਦੀ ਰੱਖਿਆ ਵਾਸਤੇ ਆਪਣਾ ਜੀਵਨ ਕੁਰਬਾਨ ਕਰ ਦਿੱਤਾ | ਨਗਰ ਕੀਰਤਨ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਰਵਿੰਦਰ ਸਿੰਘ ਸੰਧੂ ਨੇ ਆਪਣੀ ਸਮੁੱਚੀ ਟੀਮ ਨਾਲ ਸਿਮਰਜੀਤ ਸਿੰਘ ਬੈਂਸ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਰਾਮ ਸਿੰਘ, ਕੰਵਲਨੈਣ ਸਿੰਘ ਭਾਟੀਆ, ਬਲਦੇਵ ਸਿੰਘ, ਸੁਖਵਿੰਦਰ ਸਿੰਘ ਤੇ ਹੋਰ ਹਾਜ਼ਰ

Ad Position 22
No active advertisement
ਪਿਛਲੀ ਖ਼ਬਰ ਏ.ਐੱਸ.ਆਈ. ਦੀ ਪਤਨੀ ਤੋਂ ਮੋਟਰਸਾਈਕਲ ਸਵਾਰ ਲੁਟੇਰੇ ਪਰਸ ਖੋਹ ਕੇ ਫ਼ਰਾਰ ਅਗਲੀ ਖ਼ਬਰ ਸਰਕਾਰ ਨੇ ਛੋਅਲੇ ਪੱਤੀ ਦੀ ਸੜਕ ਬਣਾ ਕੇ ਬਾਕੀ ਪਿੰਡਾਂ ਨਾਲ ਕੀਤਾ ਮਤਰੇਈ ਮਾਂ ਵਾਲਾ ਸਲੂਕ-ਇਲਾਕਾ ਨਿਵਾਸੀ <br/>
Ad Position 24