28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਕਿਤਾਬ ਬਾਜ਼ਾਰ 'ਚ ਬਿਜਲੀ ਦੀ ਦੁਕਾਨ ਵਿਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

Ad Position 21
No active advertisement
ਅਜੀਤ ਡੈਸਕ 24-11-2025
ਲੁਧਿਆਣਾ, 23 ਨਵੰਬਰ (ਭੁਪਿੰਦਰ ਸਿੰਘ ਬੈਂਸ)- ਐਤਵਾਰ ਦੀ ਸ਼ਾਮ ਕਿਤਾਬ ਬਾਜ਼ਾਰ ਵਿਖੇ ਇਕ 3 ਮੰਜਿਲਾ ਬਲਦੇਵ ਇਲੈਕਟ੍ਰਨਿਕਸ ਬਿਜਲੀ ਦੀ ਦੁਕਾਨ 'ਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਲੱਖਾਂ ਰੁਪਏ ਦਾ ਬਿਜਲੀ ਦਾ ਸਾਮਾਨ ਸੜਕੇ ਸੁਆਹ ਹੋ ਗਿਆ | ਮੌਕੇ 'ਤੇ ਫਾਇਰ ਬਿ੍ਗੇਡ ਦੀਆਂ 4-5 ਗੱਡੀਆਂ ਪਹੁੰਚੀਆਂ ਤੇ ਕਾਫੀ ਮੁਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ | ਖੁਸ਼ਕਿਸਮਤੀ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ | ਜਾਣਕਾਰੀ ਮੁਤਾਬਕ ਦੁਕਾਨ ਮਾਲਕ ਸ਼ਾਮ ਨੰੂ ਦੁਕਾਨ ਬੰਦ ਕਰਕੇ ਘਰ ਗਿਆ ਸੀ | ਕੁਝ ਸਮੇਂ ਬਾਅਦ ਇਲਾਕੇ ਦੇ ਲੋਕਾਂ ਨੇ ਦੁਕਾਨ ਵਿਚੋਂ ਧੂੰਆਂ ਨਿਕਲਦਾ ਦੇਖਿਆ ਤੇ ਮਾਲਕ ਨੰੂ ਸੂਚਿਤ ਕੀਤਾ | ਮਾਲਕ ਤੋਂ ਪਹਿਲਾਂ ਉਸਦਾ ਇਕ ਵਰਕਰ ਮੌਕੇ 'ਤੇ ਪਹੁੰਚ ਗਿਆ ਤੇ ਜਿਵੇਂ ਹੀ ਉਸ ਨੇ ਦੁਕਾਨ ਦਾ ਸ਼ਟਰ ਖੋਲਿ੍ਹਆ, ਤਿੱਖਾ ਧੂੰਆਂ ਤੇ ਅੱਗ ਦੀਆਂ ਲਪਟਾਂ ਬਾਹਰ ਨਿਕਲੀਆਂ, ਜਿਸ ਨਾਲ ਇਲਾਕੇ ਵਿਚ ਅਫਰਾ ਤਫਰੀ ਮਚ ਗਈ ਅਤੇ ਧੂੰਆਂ ਫੈਲ ਗਿਆ | ਅੱਗ ਨੇ ਤੇਜ਼ੀ ਨਾਲ ਦੁਕਾਨ ਦੀਆਂ ਉਪਰਲੀਆਂ ਮੰਜ਼ਿਲਾਂ ਨੰੂ ਵੀ ਆਪਣੀ ਲਪੇਟ 'ਚ ਲੈ ਲਿਆ | ਜਿਸ ਨਾਲ ਆਸ ਪਾਸ ਦੇ ਦੁਕਾਨਦਾਰਾਂ ਵਿਚ ਵੀ ਭਗਦੜ ਮਚ ਗਈ | ਮੌਕੇ 'ਤੇ ਫਾਇਰ ਬਿ੍ਗੇਡ ਦੀਆਂ 4 ਤੋਂ 5 ਗੱਡੀਆਂ ਪੁੱਜੀਆਂ | ਜਿਨ੍ਹਾਂ ਨੇ ਕੜੀ ਮਸ਼ਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ | ਅੱਗ ਲੱਗਣ ਦਾ ਕਾਰਨ ਹਾਲੇ ਸਪਸ਼ਟ ਨਹੀਂ ਹੋ ਸਕਿਆ | ਪਰ ਸ਼ਾਰਟ ਸਰਕਟ ਨੰੂ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ | ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮੌਕੇ 'ਤੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਵੀ ਪੁੱਜੇ |
Ad Position 22
No active advertisement
ਪਿਛਲੀ ਖ਼ਬਰ ਗਰਿੱਡਾਂ ਦੇ ਮੁਲਾਜ਼ਮ ਅਸੁਰੱਖਿਅਤ, ਲਟਕਦੀ ਭਰਤੀ ਪ੍ਰਕਿਰਿਆ ਨੂੰ ਮੁਕੰਮਲ ਕਰਕੇ ਘਾਟ ਨੂੰ ਜਲਦੀ ਪੂਰਾ ਕੀਤਾ ਜਾਏ-ਮਹਿਦੂਦ... ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਹੋਣ ਦੇ ਨਾਲ ਹੀ ਹੋਏ ਸ਼ੁਰ...
Ad Position 24