28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਗਰਿੱਡਾਂ ਦੇ ਮੁਲਾਜ਼ਮ ਅਸੁਰੱਖਿਅਤ, ਲਟਕਦੀ ਭਰਤੀ ਪ੍ਰਕਿਰਿਆ ਨੂੰ ਮੁਕੰਮਲ ਕਰਕੇ ਘਾਟ ਨੂੰ ਜਲਦੀ ਪੂਰਾ ਕੀਤਾ ਜਾਏ-ਮਹਿਦੂਦਾਂ

Ad Position 21
No active advertisement
ਅਜੀਤ ਡੈਸਕ 24-11-2025
ਲੁਧਿਆਣਾ, 23 ਨਵੰਬਰ (ਜਤਿੰਦਰ ਭੰਬੀ)-ਬਿਜਲੀ ਮਹਿਕਮੇ ਦੇ ਗਰਿੱਡ ਮੁਲਾਜ਼ਮਾਂ ਨਾਲ ਕੁੱਟਮਾਰ ਦੀਆਂ ਘਟਨਾਵਾਂ ਤੋਂ ਬਾਅਦ ਹੁਣ ਲੁੱਟ ਅਤੇ ਚੋਰੀ ਦੀਆਂ ਘਟਨਾਵਾਂ ਵਾਪਰਨਾ ਬਹੁਤ ਮੰਦਭਾਗਾ ਹੈ, ਅਜਿਹੇ ਅਸੁਰੱਖਿਅਤ ਮਾਹੌਲ 'ਚ ਇਕੱਲੇ ਡਿਊਟੀ ਮੁਲਾਜ਼ਮਾਂ 'ਚ ਡਰ ਅਤੇ ਖ਼ੌਫ਼ ਦਾ ਮਾਹੌਲ ਪੈਦਾ ਹੋ ਗਿਆ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਜ਼ਿਲ੍ਹਾ ਆਗੂ ਗੁਰਪ੍ਰੀਤ ਸਿੰਘ ਮਹਿਦੂਦਾਂ ਨੇ ਕੀਤਾ | ਇਸ ਮੌਕੇ ਓ ਐਂਡ ਐਮ ਡਵੀਜ਼ਨ ਦੇ ਆਗੂਆਂ ਰਾਕੇਸ਼ ਕੁਮਾਰ ਅਤੇ ਪ੍ਰਦੀਪ ਕੁਮਾਰ ਵੀ ਮੌਜੂਦ ਸਨ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਘਾਟ ਕਾਰਨ ਬਹੁਤੀਆਂ ਥਾਵਾਂ 'ਤੇ ਮੁਲਾਜ਼ਮ 24-24 ਘੰਟੇ ਕੰਮ ਕਰ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਏ.ਐਸ.ਐਸ.ਏ. ਜਾਂ ਐਸ.ਐਸ.ਏ. ਨਾ ਹੋਣ ਦੀ ਸੂਰਤ ਵਿਚ ਆਰ.ਟੀ. ਨੂੰ ਜੋਖ਼ਮ ਭਰਿਆ ਕੰਮ ਕਰਨਾ ਪੈ ਰਿਹਾ ਹੈ | ਮਹਿਦੂਦਾਂ ਨੇ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ 408 ਏ.ਐਸ.ਐਸ.ਏ. ਦੀ ਭਰਤੀ ਪ੍ਰਕਿਰਿਆ ਨੂੰ ਤੇਜ਼ ਕਰਦੇ ਹੋਏ ਉਨ੍ਹਾਂ ਨੂੰ ਜਲਦ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ ਤਾਂ ਜੋ ਇਹ ਨਵੇਂ ਮੁਲਾਜ਼ਮ ਗਰਿੱਡਾਂ 'ਚ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਕੇ ਰਾਹਤ ਦੇਣ | ਰਾਕੇਸ਼ ਕੁਮਾਰ ਅਤੇ ਪ੍ਰਦੀਪ ਕੁਮਾਰ ਨੇ ਪੁਲਿਸ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਰਾਤੀ ਗਸ਼ਤ ਵਾਲੀ ਟੀਮ ਗਰਿੱਡਾਂ ਉਤੇ ਉਚੇਚਾ ਗੇੜਾ ਮਾਰ ਕੇ ਬਿਜਲੀ ਮੁਲਾਜ਼ਮਾਂ ਨਾਲ ਲਗਾਤਾਰ ਸੰਪਰਕ ਬਣਾ ਕੇ ਰੱਖਣ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ | ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਸੂਬਾ ਡਿਪਟੀ ਜਨਰਲ ਸਕੱਤਰ ਰਛਪਾਲ ਸਿੰਘ ਪਾਲੀ ਨੇ ਏ.ਐਸ.ਐਸ.ਏ. ਦੇ ਨਾਲ ਜੇ.ਪੀ.ਏ. ਅਤੇ ਈ.ਜੀ.-2 ਨੂੰ ਵੀ ਜਲਦ ਨਿਯੁਕਤੀ ਪੱਤਰ ਜਾਰੀ ਕਰਨ ਦੀ ਵਕਾਲਤ ਕਰਦਿਆਂ ਕਿਹਾ ਕਿ ਇਨ੍ਹਾਂ ਨਵੇਂ ਸਾਥੀਆਂ ਦੀ ਆਮਦ ਨਾਲ ਲੋਕਾਂ ਨੂੰ ਹੋਰ ਚੰਗੇ ਢੰਗ ਨਾਲ ਨਿਰਵਿਘਨ ਬਿਜਲੀ ਸਪਲਾਈ ਮਿਲਣੀ ਸ਼ੁਰੂ ਹੋ ਜਾਵੇਗੀ ਅਤੇ ਸਰਕਾਰ ਦਾ ਲਕਸ਼ ਹੋਰ ਸਾਫ਼ ਹੋਵੇਗਾ | ਉਨ੍ਹਾਂ ਦੱਸਿਆ ਕਿ ਬਿਜਲੀ ਨਿਗਮ 'ਚ 28 ਨਵੰਬਰ ਤੋਂ ਨਵੇਂ ਸਹਾਇਕ ਲਾਈਨਮੈਨ ਪੱਕੇ ਤੌਰ 'ਤੇ ਅਤੇ ਉਸ ਤੋਂ ਬਾਅਦ ਅਪਰੈਂਟਸ਼ਿਪ ਲਾਈਨਮੈਨ ਇਕ ਸਾਲ ਲਈ ਆ ਰਹੇ ਹਨ, ਜਿਨ੍ਹਾਂ ਦੇ ਆਉਣ ਨਾਲ ਖਪਤਕਾਰਾਂ ਨੂੰ ਰਾਹਤ ਮਿਲੇਗੀ | ਇਸ ਮੌਕੇ ਅਕਾਸ਼ਦੀਪ ਪ੍ਰਧਾਨ ਓ ਐਂਡ ਐਮ, ਮੁਨੀਸ਼ ਕੁਮਾਰ, ਗੁਰਿੰਦਰ ਸਿੰਘ, ਦੀਪਕ ਕੁਮਾਰ, ਪਿ੍ੰਸ ਕੁਮਾਰ, ਕਰਤਾਰ ਸਿੰਘ, ਲਖਵੀਰ ਸਿੰਘ, ਬਲਜਿੰਦਰ ਸਿੰਘ, ਜਸਵਿੰਦਰ ਸਿੰਘ, ਜਸਮਿੰਦਰ ਸਿੰਘ, ਰਜਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਅਗਲੀ ਖ਼ਬਰ ਕਿਤਾਬ ਬਾਜ਼ਾਰ 'ਚ ਬਿਜਲੀ ਦੀ ਦੁਕਾਨ ਵਿਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
Ad Position 24