28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 24-11-2025
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਿਟੀ ਇਨਕਲੇਵ ਦੁੱਗਰੀ ਧਾਂਦਰਾ ਰੋਡ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸਮੂਹ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਸ਼ਰਧਾ, ਭਾਵਨਾ ਅਤੇ ਸਤਿਕਾਰ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੀਬੀ ਜਸਲੀਨ ਕੌਰ (ਲੁਧਿਆਣਾ ਵਾਲੇ), ਭਾਈ ਕਰਮਵੀਰ ਸਿੰਘ ਅਤੇ ਸਥਾਨਕ ਇਲਾਕਾ ਨਿਵਾਸੀਆਂ ਦੀਆਂ ਇਸਤਰੀ ਸਤਿਸੰਗ ਸਭਾ ਦਾ ਜੱਥੇ ਨੇ ਇਲਾਹੀ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਕਿਹਾ ਕਿ ਇਸ ਗੌਰਵਮਈ ਸ਼ਹਾਦਤ ਨੇ ਸਿਰਫ਼ ਸਿੱਖ ਇਤਿਹਾਸ ਨੂੰ ਹੀ ਨਵਾਂ ਮੋੜ ਨਹੀਂ ਦਿੱਤਾ, ਸਗੋਂ ਪੂਰੇ ਵਿਸ਼ਵ ਨੂੰ ਹੱਕ, ਸੱਚ, ਇਨਸਾਫ਼ ਅਤੇ ਧਰਮ ਲਈ ਮਰ-ਮਿਟਣ ਦਾ ਜਜ਼ਬਾ ਪ੍ਰਦਾਨ ਕੀਤਾ | ਅੱਜ ਦੇ ਦਿਨ ਉਸ ਮਹਾਨ ਸ਼ਹੀਦਾਂ ਨੂੰ ਸਾਡੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਮਨੁੱਖ ਦੇ ਬਣਾਏ ਧਰਮ ਤੋਂ ਉੱਪਰ ਉੱਠ ਕੇ ਸਰਬ-ਸਾਂਝੇ ਧਰਮ ਅਰਥਾਤ ਮਾਨਵਤਾ, ਅਹਿੰਸਾ, ਦਇਆ, ਅਮਨ ਅਤੇ ਅਖੰਡਤਾ ਦੇ ਰਸਤੇ ਉੱਪਰ ਕਦਮ ਧਰੀਏ | ਗੁਰਦਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਗਵਿੰਦਰਪਾਲ ਸਿੰਘ ਗੋਲਡੀ ਵਲੋਂ ਇਸ ਸਮਾਗਮ ਨੂੰ ਨੇਪਰੇ ਚਾੜਨ ਲਈ ਮੁਹੱਲਾ ਨਿਵਾਸੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਅਤੇ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ ਨਤਮਸਤਕ ਹੋਣ ਆਈਆਂ ਸੰਗਤਾਂ ਲਈ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਬਲਬੀਰ ਸਿੰਘ ਮੱਲ, ਮਹਿੰਦਰ ਸਿੰਘ, ਪਰਮਜੀਤ ਸਿੰਘ ਬੇਦੀ, ਮਨਪ੍ਰੀਤ ਸਿੰਘ, ਅਮਰਜੀਤ ਸਿੰਘ ਸੂਰੀ, ਦਲਜੀਤ ਸਿੰਘ, ਖੁਸ਼ਵਿੰਦਰ ਸਿੰਘ, ਜਗਪ੍ਰੀਤ ਸਿੰਘ, ਵਿਕਰਮਜੀਤ ਸਿੰਘ ਧਾਲੀਵਾਲ, ਸੰਦੀਪ ਆਹੂਜਾ, ਯਾਦਵਿੰਦਰ ਸਿੰਘ ਗੰਭੀਰ, ਕੁਲਦੀਪ ਸਿੰਘ, ਹਰਨੇਕ ਸਿੰਘ ਧੰਜਲ, ਹਰਭਜਨ ਕੌਰ, ਸਤਵੀਰ ਕੌਰ ਬੇਦੀ, ਪਰਮਜੀਤ ਕੌਰ, ਹਰਬੀਰ ਕੌਰ, ਗੁਰਪ੍ਰੀਤ ਕੌਰ, ਮਨਜੀਤ ਕੌਰ, ਬਲਵਿੰਦਰ ਕੌਰ, ਸਰਬਜੀਤ ਕੌਰ,
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਅਗਲੀ ਖ਼ਬਰ ਗਰਿੱਡਾਂ ਦੇ ਮੁਲਾਜ਼ਮ ਅਸੁਰੱਖਿਅਤ, ਲਟਕਦੀ ਭਰਤੀ ਪ੍ਰਕਿਰਿਆ ਨੂੰ ਮੁਕੰਮਲ ਕਰਕੇ ਘਾਟ ਨੂੰ ਜਲਦੀ ਪੂਰਾ ਕੀਤਾ ਜਾਏ-ਮਹਿਦੂਦ...
Ad Position 24