28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ

Ad Position 21
No active advertisement
ਅਜੀਤ ਡੈਸਕ 24-11-2025
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਚਰਨ ਕੌਰ ਉਰਫ ਮੇਲੋ ਵਾਸੀ ਸਲੇਮ ਟਾਬਰੀ ਨੂੰ ਕਾਬੂ ਕਰਕੇ ਉਸ ਦੇ ਪਾਸੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੂੰ ਰੇਲਵੇ ਲਾਈਨ ਪੀਰੂਬੰਦਾ ਨੇੜਿਉਂ ਉਸ ਵੇਲੇ ਕਾਬੂ ਕੀਤਾ, ਜਦੋਂ ਕਿ ਉਹ ਹੈਰੋਇਨ ਲੈ ਕੇ ਜਾ ਰਹੀ ਸੀ | ਦੂਜੇ ਮਾਮਲੇ ਵਿਚ ਪੁਲਿਸ ਨੇ ਦਲੀਪ ਸਾਹਨੀ ਵਾਸੀ ਧਾਂਦਰਾ ਰੋਡ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਵੀ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੂੰ ਨਵਾਂ ਪੁਲ ਦੁੱਗਰੀ ਨੇੜਿਉਂ ਕਾਬੂ ਕੀਤਾ ਹੈ | ਤੀਜੇ ਮਾਮਲੇ ਵਿਚ ਪੁਲਿਸ ਨੇ ਅਰਸ਼ਵੀਰ ਸਿੰਘ ਵਾਸੀ ਪਿੰਡ ਘਵਦੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਅਸ਼ਵਨੀ ਉਰਫ ਭੀਮ ਵਾਸੀ ਮਨੋਹਰ ਨਗਰ ਅਤੇ ਸੋਨੂ ਉਰਫ ਟਾਂਗਾ ਵਾਸੀ ਮਨੋਹਰ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਛੇ ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਸਥਾਨਕ ਵਰਧਮਾਨ ਲਾਈਟਾਂ ਨੇੜੇ ਪੁਲਿਸ ਵਲੋਂ ਕੀਤੀ ਜਾ ਰਹੀ ਚੈਕਿੰਗ ਦੌਰਾਨ ਇਕ ਔਰਤ ਅਤੇ ਉਸ ਦਾ ਸਾਥੀ ਬੋਰੀ ਸੁੱਟ ਕੇ ਭੱਜ ਗਏ, ਜਦੋਂ ਪੁਲਿਸ ਨੇ ਬੋਰੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਸਾਢੇ 6 ਕਿੱਲੋ ਭੁੱਕੀ ਬਰਾਮਦ ਕੀਤੀ ਗਈ | ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ, ਪਰ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਮਾਡਲ ਟਾਊਨ ਬੀ-ਬਲਾਕ 'ਚ ਸੀਲਾਂ ਤੋੜ ਕੇ ਦੁਕਾਨਾਂ ਮੁੜ ਖੁੱੱਲ੍ਹੀਆਂ, ਨਿਗਮ ਦੀ ਚੱੁਪ 'ਤੇ ਸਵਾਲ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ
Ad Position 24