ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ
ਅਜੀਤ ਡੈਸਕ
24-11-2025
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਦੁੱਤੀ ਸ਼ਹਾਦਤ ਸਮੁੱਚੀ ਮਨਾਵਤਾ ਦੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਤੇ ਧਾਰਮਿਕ ਚਿੰਨ੍ਹਾਂ ਦੀ ਆਜ਼ਾਦੀ ਲਈ ਦਿੱਤੀ ਗਈ ਇਕ ਲਾਸਾਨੀ ਸ਼ਹਾਦਤ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਪ੍ਰਧਾਨ ਸ. ਭੁਪਿੰਦਰ ਸਿੰਘ ਮਨੀ ਜਿਊਲਰਜ਼ ਨੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ | ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਗੁਰੂ ਤੇਗਬਹਾਦਰ ਸਾਹਿਬ ਜੀ ਨੇ ਸੰਗਤਾਂ ਨੂੰ ਨਿਰਭਉ ਤੇ ਨਿਰਵੈਰ ਦੇ ਸੰਕਲਪ ਨਾਲ ਜੋੜਿਆ | ਜਿਸ ਦੇ ਸਦਕਾ ਅੱਜ ਸਮੁੱਚੀ ਲੋਕਾਈ ਗੁਰੂ ਸਾਹਿਬ ਜੀ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕਰਦੀ ਹੈ | ਕੀਰਤਨ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਰਾਜੇਸ਼ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਸਾਂਝੇ ਰੂਪ ਵਿਚ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਓ ਬਖਸ਼ਿਸ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ | ਸਮਾਗਮ 'ਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪਿ੍ਤਪਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ), ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ ਬਲਬੀਰ ਕਲਾਥ ਵਾਲੇ, ਕੰਵਲਪ੍ਰੀਤ ਸਿੰਘ ਸਚਦੇਵਾ, ਜਤਿੰਦਰਪਾਲ ਸਿੰਘ ਪ੍ਰਧਾਨ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਨਰਿੰਦਰਪਾਲ ਸਿੰਘ ਕਥੂਰੀਆਂ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪਿ੍ੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ, ਜਗਬੀਰ ਸਿੰਘ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਆਦਿ ਵਿਸੇਸ਼ ਤੌਰ 'ਤੇ ਹਾਜ਼ਰ ਸਨ!