ਭਾਮੀਆਂ ਕਲਾਂ/ਲੁਧਿਆਣਾ, 23 ਨਵੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਜੈਮਲ ਸਿੰਘ ਚੌਹਾਨ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਨੇ ਕਾਂਗਰਸ ਪਾਰਟੀ ਵਲੋਂ ਨਵ-ਨਿਯੁਕਤ ਦਿਹਾਤੀ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ | ਚੌਹਾਨ ਨੇ ਕਿਹਾ ਕਿ ਮੇਜਰ ਸਿੰਘ ਮੁੱਲਾਂਪੁਰ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਗਏ ਕੰਮਾਂ ਨੂੰ ਦੇਖਦੇ ਹੋਏ ਕਾਂਗਰਸ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਮੁੜ ਦਿਹਾਤੀ ਪ੍ਰਧਾਨ ਬਣਾਉਣਾ ਇਕ ਸ਼ਲਾਘਾ ਯੋਗ ਫੈਸਲਾ ਹੈ | ਇਸ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਕਾਂਗਰਸ ਪਾਰਟੀ ਦੀ ਸਮੁੱਚੀ ਹਾਈਕਮਾਂਡ ਅਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਹਾਈ ਕਮਾਂਡ ਦੇ ਇਸ ਫੈਂਸਲੇ ਦਾ ਹਰ ਇਕ ਕਾਂਗਰਸੀ ਆਗੂ ਅਤੇ ਵਰਕਰ ਵਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ | ਇਸ ਮੌਕੇ ਜੈਮਲ ਸਿੰਘ ਚੌਹਾਨ ਨੇ ਸੂਬੇ ਦੀ ਆਪ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਵਿਰੋਧਤਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਆਰਥਿਕ ਪੱਖੋਂ ਅਜਿਹੀ ਸੱਟ ਮਾਰੀ ਹੈ ਕਿ ਪੰਜਾਬ ਨੂੰ ਕਰਜਾਈ ਕਰਕੇ ਰੱਖ ਦਿੱਤਾ ਹੈ, ਜਿਸ ਕਰਕੇ ਸੂਬੇ ਦੇ ਲੋਕ 2027 ਦਾ ਇੰਤਜ਼ਾਰ ਕਰ ਰਹੇ ਹਨ |