28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਗੁਰੂ ਨਾਨਕ ਮਿਸ਼ਨ ਸਕੂਲ 'ਚ ਕਰਵਾਈ ਸਾਲਾਨਾ ਸਪੋਰਟਸ ਮੀਟ

Ad Position 21
No active advertisement
ਅਜੀਤ ਡੈਸਕ 24-11-2025
ਡਾਬਾ/ਲੁਹਾਰਾ, 23 ਨਵੰਬਰ (ਕੁਲਵੰਤ ਸਿੰਘ ਸੱਪਲ)-ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਪਿ੍ੰਸੀਪਲ ਮਧੂਬਾਲਾ ਦੀ ਅਗਵਾਈ ਹੇਠ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਅਲਾਇੰਸ ਗਰੁੱਪ ਦੇ ਮੈਂਬਰ ਮੈਡਮ ਸੁਖਵਿੰਦਰ ਕੌਰ, ਮੈਡਮ ਰੀਨਾ ਅਤੇ ਬਾਕੀ ਟੀਮ ਮੈਂਬਰਾਂ ਨੇ ਸ਼ਿਰਕਤ ਕੀਤੀ | ਸਕੂਲ ਦੇ ਚੇਅਰਮੈਨ ਜਸਵਿੰਦਰ ਸਿੰਘ ਅਤੇ ਪਿ੍ੰਸੀਪਲ ਮਧੂ ਬਾਲਾ ਨੇ ਮੁੱਖ ਮਹਿਮਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਜੀ ਆਇਆਂ ਆਖਿਆ | ਇਸ ਉਪਰੰਤ ਪਿ੍ੰਸੀਪਲ ਅਤੇ ਵਾਈਸ ਪਿ੍ੰਸੀਪਲ ਮੈਡਮ ਅਰਸ਼ਦੀਪ ਕੌਰ ਵੱਲੋਂ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ | ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਨਮਾਨ ਪੱਤਰ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਚੇਅਰਮੈਨ ਜਸਵਿੰਦਰ ਸਿੰਘ ਨੇ ਗੁਰੂ ਨਾਨਕ ਮਿਸ਼ਨ ਦੇ ਹਰ ਇੱਕ ਮੈਂਬਰ ਦਾ ਧੰਨਵਾਦ ਕੀਤਾ | ਸਕੂਲ ਦੇ ਪਿ੍ੰਸੀਪਲ ਮਧੂਬਾਲਾ ਨੇ ਕਿਹਾ ਨੇ ਕਿਹਾ ਕਿ ਇਹ ਸਮਾਗਮ ਸਿਰਫ ਵਿਦਿਆਰਥੀਆਂ ਦੀਆਂ ਉਪਲਬਧੀਆਂ ਦਾ ਪ੍ਰਤੀਕ ਨਹੀਂ ਹੈ, ਸਗੋਂ ਸਾਡੇ ਸੱਭਿਆਚਾਰ ਏਕਤਾ ਤੇ ਅਖੰਡਤਾ ਦੀ ਭਾਵਨਾ ਪੈਦਾ ਕਰਦਾ ਹੈ | ਸਪੋਰਟਸ ਮੀਟ ਦੌਰਾਨ ਸਕੂਲ ਦੇ ਪਿ੍ੰਸੀਪਲ ਨੇ ਖੇਡਾਂ ਦੀ ਮਹੱਤਤਾ 'ਤੇ ਚਾਨਣਾ ਪਾਇਆ | ਸਪੋਰਟਸ ਮੀਟ ਦੌਰਾਨ ਸਕੂਲ ਦੇ ਵਾਈਸ ਪਿ੍ੰਸੀਪਲ ਨੇ ਖੇਡਾਂ ਦੀ ਮਹੱਤਤਾ 'ਤੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਓਲੰਪਿਕ ਮਸ਼ਾਲ ਵਾਂਗ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਪ੍ਰੋਗਰਾਮ ਦੀ ਪੂਰੀ ਦੇਖ ਰੇਖ ਸਕੂਲ ਦੇ ਚੀਫ ਕੋਆਰਡੀਨੇਟਰ ਮੈਡਮ ਰਮਨਦੀਪ ਕੌਰ ਪ੍ਰਾਇਮਰੀ ਕੋਆਰਡੀਨੇਟਰ ਮੈਡਮ ਜਸਪ੍ਰੀਤ ਕੌਰ ਅਤੇ ਸੀਨੀਅਰ ਕੋਆਰਡੀਨੇਟਰ ਮੈਡਮ ਅਮਨ ਜੋਤੀ ਨੇ ਕੀਤੀ |
Ad Position 22
No active advertisement
ਪਿਛਲੀ ਖ਼ਬਰ ਐਚ.ਵੀ.ਐਮ. ਗਲੋਬਲ ਸਕੂਲ ਨੇ ਕਲੇਅ ਮਾਡਲਿੰਗ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਇੰਸਟੀਚਿਊਸ਼ਨ ਆਫ਼ ਇੰਜੀਨੀਅਰਜ਼ (ਇੰਡੀਆ) ਵਲੋਂ ਬਹਿਲ ਦਾ ਸਨਮਾਨ
Ad Position 24