28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸੰਸਦ ਮੈਂਬਰ ਰੰਧਾਵਾ ਦਾ ਬੈਂਸ ਭਰਾਵਾਂ ਦੇ ਘਰ ਪਹੁੰਚਣ 'ਤੇ ਕਾਂਗਰਸੀ ਵਰਕਰਾਂ ਨੇ ਕੀਤਾ ਸਵਾਗਤ

Ad Position 21
No active advertisement
ਅਜੀਤ ਡੈਸਕ 24-11-2025
ਲੁਧਿਆਣਾ, 23 ਨਵੰਬਰ (ਜਤਿੰਦਰ ਭੰਬੀ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਬੈਂਸ ਭਰਾਵਾਂ ਦੇ ਗ੍ਰਹਿ ਵਿਖੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਪਹੁੰਚਣ 'ਤੇ ਉਨ੍ਹਾਂ ਦਾ ਕਾਂਗਰਸੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸੰਸਦ ਮੈਂਬਰ ਰੰਧਾਵਾ ਨੇ ਕਾਂਗਰਸ ਦੀ ਸਰਕਾਰ ਬਣਨ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਲੋਕ 'ਆਪ' ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ | ਇਸ ਮੌਕੇ ਕਾਂਗਰਸ ਪਾਰਟੀ ਦੇ ਕੌਂਸਲਰਾਂ, ਬਲਾਕ ਪ੍ਰਧਾਨਾਂ ਅਤੇ ਵਾਰਡ ਪ੍ਰਧਾਨਾਂ ਤੋਂ ਇਲਾਵਾ ਕਾਂਗਰਸੀ ਵਰਕਰਾਂ ਵਲੋਂ ਸਾਬਕਾ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਮੌਜੂਦਗੀ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਖੁੱਲ ਕੇ ਵਿਚਾਰਾਂ ਕੀਤੀਆਂ | ਇਸ ਮੌਕੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦਾ ਵਾਰਡ ਨੰਬਰ 32 ਦੇ ਕੌਂਸਲਰ ਜਸਵਿੰਦਰ ਸਿੰਘ ਵੀਰੂ, ਕੌਂਸਲਰ ਸ਼ੇਰ ਸਿੰਘ ਗਰਚਾ, ਕੌਂਸਲਰ ਸਤਨਾਮ ਸਿੰਘ ਢਿੱਲੋਂ, ਕੌਂਸਲਰ ਅਰਜਨ ਸਿੰਘ ਚੀਮਾ, ਕੌਂਸਲਰ ਸਵਰਨਜੀਤ ਸਿੰਘ ਚਹਿਲ, ਕੌਂਸਲਰ ਸਤਨਾਮ ਸਿੰਘ ਢਿੱਲੋਂ, ਕੌਂਸਲਰ ਸੁਖਦੇਵ ਸਿੰਘ ਸੀਰਾ, ਕੌਂਸਲਰ ਨਿਰਮਲ ਸਿੰਘ ਕੈੜਾ, ਕੌਂਸਲਰ ਹਰਵਿੰਦਰ ਸਿੰਘ ਕਲੇਰ, ਪ੍ਰਧਾਨ ਬਲਦੇਵ ਸਿੰਘ, ਬਲਜੀਤ ਸਿੰਘ ਮਾਨ, ਟੋਨੀ ਅਰੋੜਾ, ਸਾਬਕਾ ਕੌਂਸਲਰ ਸੁਖਬੀਰ ਸਿੰਘ ਕਾਲਾ ਢਿੱਲੋਂ ਵਲੋਂ ਵੀ ਸਵਾਗਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਵਿਖੇ ਵਿਸ਼ਵ ਮੱਛੀ ਪਾਲਣ ਦਿਵਸ ਸਮਾਰੋਹ ਸ਼ਾਨਦਾਰ ਢੰਗ ਨਾਲ ਸਮਾਪਤ ਅਗਲੀ ਖ਼ਬਰ ਮਾਡਲ ਟਾਊਨ ਗੋਲ ਮਾਰਕੀਟ ਪਾਰਕ ਦੇ ਟੁੱਟੇ ਗੇਟ, ਬੰਦ ਮਸ਼ੀਨ ਤੇ ਗੰਦਗੀ
Ad Position 24