27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਮਾਸੂਮ ਬਾਲੜੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 25-11-2025
ਲੁਧਿਆਣਾ, 24 ਨਵੰਬਰ (ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੁਲੀਏਵਾਲ ਵਿਚ ਮਾਸੂਮ ਬਾਲੜੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਨੌਜਵਾਨ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਕਾਮਾ ਨਾਮੀ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਦੀ ਚਾਰ ਸਾਲ ਦੀ ਮਾਸੂਮ ਬਾਲੜੀ ਬਾਥਰੂਮ ਵਿਚ ਗਈ ਸੀ ਤਾਂ ਉਕਤ ਕਥਿਤ ਦੋਸ਼ੀ ਉਸ ਦੇ ਪਿੱਛੇ ਚਲਾ ਗਿਆ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਲੱਗ ਪਿਆ | ਬੱਚੀ ਵਲੋਂ ਰੋਲਾ ਪਾਉਣ 'ਤੇ ਲੋਕ ਇਕੱਠੇ ਹੋ ਗਏ, ਜਿਸ 'ਤੇ ਕਥਿਤ ਦੋਸ਼ੀ ਫ਼ਰਾਰ ਹੋ ਗਿਆ | ਪੁਲਿਸ ਵਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ |

Ad Position 22
No active advertisement
ਪਿਛਲੀ ਖ਼ਬਰ ਮਾਂ ਬਗਲਾਮੁਖੀ ਧਾਮ ਵਿਖੇ 243 ਘੰਟੇ ਚੱਲਣ ਵਾਲੇ ਅਖੰਡ ਮਹਾਂਯੱਗ ਦੀਆਂ ਤਿਆਰੀਆਂ ਨੂੰ ਲੈਕੇ ਹੋਈ ਮੀਟਿੰਗ <br/> ਅਗਲੀ ਖ਼ਬਰ ਵਾਰਡ ਨੰਬਰ 73 'ਚ ਪੈਚ ਵਰਕ ਨੰੂ ਲੈ ਕੇ ਹੰਗਾਮਾ <br/>
Ad Position 24