ਲੁਧਿਆਣਾ, 24 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਬੀਤੀ ਰਾਤ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾਗੱਦੀ ਦਿਵਸ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਸਤਿਕਾਰ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਜੱਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਗੁਰਸ਼ਰਨ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪ੍ਰਮਵੀਰ ਸਿੰਘ ਅਤੇ ਭਾਈ ਰਜ਼ੇਸ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ | ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਜਿੱਥੇ ਸੰਗਤੀ ਰੂਪ ਰਾਗੀ ਜੱਥਿਆਂ ਨੂੰ ਸਿਰਪਾਓ ਭੇਟ ਕੀਤੇ ਉੱਥੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਪ੍ਰੀਤ ਸਿੰਘ ਸ਼ਾਹੀ ਸਾਬਕਾ ਏਡੀਸੀਪੀ, ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਤਰਲੋਚਨ ਸਿੰਘ ਬੱਬਰ, ਬੀਬੀ ਬਲਜੀਤ ਕੌਰ, ਪਰਵਿੰਦਰ ਕੌਰ ਲਾਇਲਪੁਰੀ, ਚਰਨਜੀਤ ਕੌਰ, ਸਰਬਜੀਤ ਕੌਰ ਚੀਮਾ, ਇੰਦਰਜੀਤ ਸਿੰਘ ਗੋਲਾ, ਜਤਿੰਦਰਪਾਲ ਸਿੰਘ ਸਲੂਜਾ, ਬਲਜੀਤ ਸਿੰਘ ਦੁਖੀਆ, ਸੁਰਿੰਦਰਜੀਤ ਸਿੰਘ ਮੱਕੜ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਲਖਵਿੰਦਰ ਸਿੰਘ ਲੱਖਾ, ਦਵਿੰਦਰ ਸਿੰਘ ਸਿੱਬਲ, ਅਵਤਾਰ ਸਿੰਘ ਪਨੇਸਰ, ਗੁਰਮੀਤ ਸਿੰਘ, ਪ੍ਰੀਤਮ ਸਿੰਘ ਮਣਕੂ, ਸੁਰਿੰਦਰ ਸਿੰਘ ਨਾਰੰਗ, ਮੋਹਣ ਸਿੰਘ ਚੌਹਾਨ, ਸੁਰਜੀਤ ਸਿੰਘ ਮਠਾੜੂ, ਗੁਰਦੇਵ ਸਿੰਘ ਖੁੱਲਰ, ਤਨਵੀਰ ਕੌਰ, ਭੁਪਿੰਦਰ ਸਿੰਘ ਐਨ ਐਸ, ਪਰਮਿੰਦਰ ਸਿੰਘ, ਸੁਨੀਲ ਕੁਮਾਰ, ਰਵਿੰਦਰ ਸਿੰਘ ਵੀ ਗੁਰੂ ਘਰ ਨਤਮਸਤਕ ਹੋਏ |