14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਵਿਧਾਇਕ ਸਿੱਧੂ ਵਲੋਂ ਵਾਰਡ ਨੰਬਰ 47 'ਚ ਵਿਕਾਸ ਕਾਰਜਾਂ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 06-12-2025
ਲੁਧਿਆਣਾ, 5 ਦਸੰਬਰ (ਡਾ. ਤਰਲੋਚਨ ਸਿੰਘ)-ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਾਰਡ ਨੰਬਰ 47 ਅਧੀਨ ਪੈਂਦੇ ਮੁਹੱਲਾ ਨਿਊ ਕਰਤਾਰ ਨਗਰ ਵਿਖੇ ਪਾਣੀ ਦੀ ਪਾਈਪ ਲਾਈਨ ਪਾਉਣ ਦਾ ਉਦਘਾਟਨ ਕੀਤਾ ਗਿਆ¢ ਇਸ ਪ੍ਰੋਜੈਕਟ ਤਹਿਤ ਕਰੀਬ 37.77 ਲੱਖ ਰੁਪਏ ਖ਼ਰਚ ਕੀਤੇ ਜਾਣਗੇ¢ ਇਸ ਮÏਕੇ ਵਿਧਾਇਕ ਸਿੱਧੂ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਸੈਨੀਟੇਸ਼ਨ ਸਹੂਲਤਾਂ ਵਿਚ ਮਹੱਤਵਪੂਰਨ ਸੁਧਾਰ ਹੋਵੇਗਾ ਅਤੇ ਖੇਤਰ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਨਾਲ ਅਪਗੇ੍ਰਡ ਕੀਤਾ ਗਿਆ ਸਿਸਟਮ ਵਸਨੀਕਾਂ ਨੂੰ ਸਾਫ਼ ਪਾਣੀ ਦੀ ਸਪਲਾਈ ਪ੍ਰਦਾਨ ਕਰਨ ਵਿਚ ਸਹਾਈ ਸਿੱਧ ਹੋਵੇਗਾ¢ ਉਨ੍ਹਾਂ ਕਿਹਾ ਕਿ ਹਲਕੇ ਦੇ ਵਸਨੀਕਾਂ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਵਚਨਬੱਧ ਹਨ | ਉਨ੍ਹਾਂ ਸਬੰਧਿਤ ਅਧਿਕਾਰੀਆਂ ਅਤੇ ਠੇਕੇਦਾਰ ਨੂੰ ਸਪਸ਼ਟ ਕੀਤਾ ਕਿ ਮੇਰੇ ਹਲਕੇ ਵਿਚ ਚੱਲਦੇ ਕਿਸੇ ਵੀ ਪ੍ਰੋਜੈਕਟ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਜਾਂ ਹੇਰਾਫੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ¢ ਇਸ ਮÏਕੇ ਸਮੀਰ ਕਲਿਆਣ, ਸਹਿਜ ਕੁਕਰੇਜਾ, ਪ੍ਰਧਾਨ ਓਮ ਪਾਲ ਥਾਪਰ, ਕਮਲ ਗੁਪਤਾ, ਸੁਖਪਾਲ ਸਿੰਘ ਬੱਬਲੂ, ਕÏਸ਼ਲ ਕੁਮਾਰ, ਅਸ਼ਵਨੀ ਪਾਸੀ, ਪੰਡਿਤ ਰਕੇਸ਼ ਕੁਮਾਰ, ਰਣਜੀਤ ਸਿੰਘ, ਰਕੇਸ਼ ਕੁਮਾਰ ਜੋਗੀ, ਤਰਲੋਚਨ ਸਿੰਘ, ਵੇਦ ਪ੍ਰਕਾਸ਼, ਪ੍ਰਵੇਸ਼ ਮਹਾਜਨ ਅਤੇ ਸ਼ਾਮ ਜੀ ਆਦਿ ਵੀ ਹਾਜ਼ਰ ਸਨ ¢

Ad Position 22
No active advertisement
ਪਿਛਲੀ ਖ਼ਬਰ ਜਸ ਨਿਊਟ੍ਰੀਸ਼ਨ ਕਲੱਬ ਆਲਮਗੀਰ ਵਿਖੇ ਪੈਦਲ ਮਾਰਚ ਦਾ ਕੀਤਾ ਸਵਾਗਤ <br/> ਅਗਲੀ ਖ਼ਬਰ ਭਾਜਪਾ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਦੇ ਜਨਮ ਦਿਨ ਮੌਕੇ ਦੇਬੀ ਦੀ ਅਗਵਾਈ 'ਚ ਫ਼ਰੀ ਮੈਡੀਕਲ ਕੈਂਪ <br/>
Ad Position 24