13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜ਼ੋਨ ਖਾਸੀ ਕਲਾਂ ਤੋਂ 'ਆਪ' ਉਮੀਦਵਾਰ ਇੰਦਰਜੀਤ ਸਿੰਘ ਸੋਮਲ ਦੇ ਚੋਣ ਪ੍ਰਚਾਰ ਲਈ ਪਿੰਡ ਵਾਸੀਆਂ ਨੇ ਸੰਭਾਲੀ ਕਮਾਨ <br/>

Ad Position 21
No active advertisement
ਅਜੀਤ ਡੈਸਕ 06-12-2025
ਭਾਮੀਆਂ ਕਲਾਂ/ਲੁਧਿਆਣਾ, 5 ਦਸੰਬਰ (ਜਤਿੰਦਰ ਭੰਬੀ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਜ਼ੋਨ ਖ਼ਾਸੀ ਕਲਾਂ ਤੋਂ ਬਲਾਕ ਸੰਮਤੀ ਲਈ ਖੜ੍ਹੇ ਆਪ ਉਮੀਦਵਾਰ ਇੰਦਰਜੀਤ ਸਿੰਘ ਸੋਮਲ ਨੇ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖਦਿਆਂ ਅਤੇ ਆਉਣ ਵਾਲੇ ਸਮੇਂ ਵਿਚ ਪਿੰਡਾਂ ਦੇ ਵਧੇਰੇ ਵਿਕਾਸ ਨੂੰ ਲੈ ਕੇ 14 ਦਸੰਬਰ ਨੂੰ ਝਾੜੂ ਵਾਲਾ ਬਟਨ ਦਬਾ ਕੇ ਉਨ੍ਹਾਂ ਨੂੰ ਕਾਮਯਾਬ ਕਰਨ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਜ਼ਿਮਨੀ ਚੋਣਾਂ ਜਿੱਤ ਕੇ ਇਤਿਹਾਸ ਰਚਿਆ ਹੈ, ਉਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਨੂੰ ਜਿਤਾ ਕੇ ਪਿੰਡ ਵਾਸੀ ਮੁੜ ਇਤਿਹਾਸ ਰਚਣਗੇ | ਉਨ੍ਹਾਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਪਿੰਡ ਖ਼ਾਸੀ ਕਲਾਂ ਤੋਂ ਸਰਪੰਚ ਕਰਮਜੀਤ ਸਿੰਘ ਗਰੇਵਾਲ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜ਼ੋਨ ਖ਼ਾਸੀ ਕਲਾਂ ਤੋਂ ਬਲਾਕ ਸੰਮਤੀ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਪਾਉਣਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਲੋਕ ਪੂਰੀ ਤਰ੍ਹਾਂ ਨਾਲ ਖ਼ੁਸ਼ ਅਤੇ ਸੰਤੁਸ਼ਟ ਹਨ | ਪਿੰਡ ਵਾਸੀ ਉਨ੍ਹਾਂ ਨਾਲ ਚਟਾਨ ਵਾਂਗ ਖੜ੍ਹੇ ਹਨ ਅਤੇ ਆਪ ਮੁਹਾਰੇ ਹੀ ਉਨ੍ਹਾਂ ਲਈ ਚੋਣ ਪ੍ਰਚਾਰ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਬਲਾਕ ਸੰਮਤੀ ਜਿੱਤਣ ਉਪਰੰਤ ਪਿੰਡਾਂ ਦੇ ਵਿਕਾਸ ਅਤੇ ਪਿੰਡ ਵਾਸੀਆਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਲਈ ਕੈਬਨਿਟ ਮੰਤਰੀ ਮੁੰਡੀਆਂ ਅਤੇ ਸਰਪੰਚ ਕਰਮਜੀਤ ਸਿੰਘ ਗਰੇਵਾਲ ਨਾਲ ਮਿਲ ਕੇ ਕੰਮ ਕਰਨਗੇ ਅਤੇ ਪਿੰਡ ਵਾਸੀਆਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਮੱਤੇਵਾੜਾ ਜ਼ੋਨ ਤੋਂ 'ਆਪ' ਦੀ ਉਮੀਦਵਾਰ ਗਿਆਨਪ੍ਰੀਤ ਕੌਰ ਗਰੇਵਾਲ ਨੇ ਕੀਤੀ ਵੋਟਰਾਂ ਨੂੰ ਅਪੀਲ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਪੀ. ਸੀ. ਐਸ. ਪੇਪਰ ਦੀ ਤਾਰੀਖ ਨੂੰ ਲੈ ਕੇ ਨਿਰਾਸ਼ਾ
Ad Position 24