13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਤੇ ਰਾਜ ਮਿਸਤਰੀ ਲੇਬਰ ਯੂਨੀਅਨ ਇੰਟਕ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ

Ad Position 21
No active advertisement
ਅਜੀਤ ਡੈਸਕ 06-12-2025
ਲੁਧਿਆਣਾ, 5 ਦਸੰਬਰ (ਜਤਿੰਦਰ ਭੰਬੀ)-ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਦੇ ਪ੍ਰਧਾਨ ਸਵਰਨ ਸਿੰਘ ਵਲੋਂ ਦੁੱਗਰੀ ਵਿਖੇ ਰਾਜ ਮਿਸਤਰੀ ਲੇਬਰ ਯੂਨੀਅਨ ਇੰਟਕ ਦੀ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ ਗਈ | ਇਸ ਮੌਕੇ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਸਵਰਨ ਸਿੰਘ ਨੇ ਪੰਜਾਬ ਸਰਕਾਰ ਤੋਂ ਮਜ਼ਦੂਰਾਂ ਵਾਸਤੇ ਸਹੂਲਤਾਂ ਨਾ ਮਿਲਣ 'ਤੇ ਚਿੰਤਤ ਹੁੰਦਿਆਂ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਸਰਕਾਰ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੋਲਿਆਂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੱਬੇ ਕੁਚਲੇ, ਦਿਹਾੜੀਦਾਰ ਲੋਕਾਂ ਲਈ ਕੁੱਝ ਨਹੀਂ ਸੋਚ ਰਹੇ, ਜੋ ਕਿ ਅੱਜ ਦੋ ਡੰਗ ਦੀ ਰੋਟੀ ਤੋਂ ਵੀ ਅਬਾਜੋਰ ਹੋ ਗਏ ਹਨ, ਕਿਉਂਕਿ ਰੇਤਾ, ਬਜਰੀ, ਸੀਮਿੰਟ ਦੇ ਰੇਟ ਜ਼ਿਆਦਾ ਹੋਣ ਕਾਰਨ ਉਸਾਰੀ ਦਾ ਕੰਮ ਨਹੀਂ ਹੋ ਰਿਹਾ, ਜੇਕਰ ਰੇਤਾ, ਬਜਰੀ, ਸੀਮਿੰਟ ਸਸਤੇ ਹੋਣ ਤਾਂ ਮੰਡੀਆਂ ਵਿਚ ਮਜ਼ਦੂਰ ਨਾ ਖੜ੍ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋੜਵੰਦ ਲੋਕਾਂ ਤੇ ਹੇਠਲੀ ਸ਼੍ਰੇਣੀਆਂ ਦੇ ਲੋਕਾਂ ਦੀ ਸਾਰ ਨਹੀਂ ਲੈ ਰਹੀ | ਪੰਜਾਬ ਦਾ ਲੇਬਰ ਵਿਭਾਗ ਟਰੇਡ ਯੂਨੀਅਨਾਂ ਦੀ ਮੀਟਿੰਗ ਨਹੀਂ ਬੁਲਾ ਰਹੇ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਬਿਜਲੀ ਦਾ ਪ੍ਰਬੰਧ ਹੋਵੇ, ਲਾਈਟਾਂ, ਪੱਖੇ, ਸ਼ੈੱਡ ਤੇ ਪਾਖਾਨੇ ਆਦਿ ਦਾ ਖਾਸ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ | ਸਵਰਨ ਸਿੰਘ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਆਪਣੇ ਲੇਬਰ ਵਿਭਾਗ ਨੂੰ ਨਾ ਸਮਝਾਇਆ ਤਾਂ ਇਸ ਦੇ ਸਿੱਟੇ 2027 ਵਿਚ ਭੁਗਤਣੇ ਪੈਣਗੇ ਅਤੇ ਪੰਜਾਬ ਦੀ ਲੇਬਰ ਯੂਨੀਅਨ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ | ਇਸ ਮੌਕੇ ਬਲਦੇਵ ਸਿੰਘ, ਗੁਰਦੀਪ ਸਿੰਘ, ਅਮਰ ਸਿੰਘ ਸਮੇਤ ਕਈ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਮੱਸਿਆਵਾਂ ਦੇ ਹੱਲ ਨੂੰ ਲੈ ਕੇ ਲੁਧਿਆਣਾ ਗੁਡਜ਼ ਟਰਾਂਸਪੋਰਟ ਐਸੋ: ਦਾ ਵਫ਼ਦ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀ ਨੂੰ... ਅਗਲੀ ਖ਼ਬਰ ਬਹਾਦੁਰਕੇ ਰੋਡ 'ਤੇ ਚਾਰੇ ਦੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ <br/>
Ad Position 24