ਲੁਧਿਆਣਾ, 6 ਦਸੰਬਰ (ਭੁਪਿੰਦਰ ਸਿੰਘ ਬੈਂਸ)-ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਸ਼ਨੀਵਾਰ ਨੂੰ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ | ਜਲੰਧਰ ਬਾਈਪਾਸ ਚੌਂਕ ਸਥਾਪਿਤ ਉਨ੍ਹਾਂ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਮੇਅਰ ਇੰਦਰਜੀਤ ਕੌਰ ਨੇ ਨਿਵਾਸੀਆਂ ਨੂੰ ਡਾ. ਬੀ.ਆਰ. ਅੰਬੇਡਕਰ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਇਕੱਠੇ ਕੰਮ ਕਰਨ ਦੀ ਅਪੀਲ ਕੀਤੀ | ਮੇਅਰ ਨੇ ਭਾਰਤ ਦੇ ਸਮਾਜਿਕ ਅਤੇ ਸੰਵਿਧਾਨਕ ਢਾਂਚੇ ਵਿਚ ਉਨ੍ਹਾਂ ਦੇ ਯੋਗਦਾਨ ਲਈ ਬਾਬਾ ਸਾਹਿਬ ਦੀ ਪ੍ਰਸ਼ੰਸਾ ਕੀਤੀ | ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਇਨ੍ਹਾਂ ਸਿਧਾਂਤਾਂ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ |