ਲੁਧਿਆਣਾ, 6 ਦਸੰਬਰ (ਭੁਪਿੰਦਰ ਸਿੰਘ ਬੈਂਸ)-ਜੀ.ਐਮ.ਟੀ. ਸਕੂਲ, ਨੇੜੇ ਜਲੰਧਰ ਬਾਈਪਾਸ ਦੇ ਚੌਥੀ ਜਮਾਤ ਦੇ ਵਿਦਿਆਰਥੀ ਕਰਨ ਸਿੰਘ ਵਾਲੀਆ ਨੇ ਪ੍ਰਾਇਮਰੀ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬੈਡਮਿੰਟਨ 'ਚ ਰਾਜ ਪੱਧਰੀ ਮੁਕਾਬਲੇ 'ਚ ਤੀਜਾ ਸਥਾਨ ਹਾਸਲ ਕੀਤਾ ਹੈ | ਇਹ ਟੂਰਨਾਮੈਂਟ ਅਪੋਲੋ ਮੈਦਾਨ 'ਚ ਕਰਵਾਇਆ ਗਿਆ ਸੀ | ਸਕੂਲ ਦੀ ਪਿ੍ੰਸੀਪਲ ਜਸਬੀਰ ਕੌਰ ਬੱਲ ਨੇ ਕਰਨ ਸਿੰਘ ਵਾਲੀਆ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੱਤੀ |