15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

'ਆਪ' ਦੇ ਬਲਾਕ ਸੰਮਤੀ ਭੋਲਾਪੁਰ ਜ਼ੋਨ ਤੋਂ ਉਮੀਦਵਾਰ ਬੀਬੀ ਹਰਪ੍ਰੀਤ ਕੌਰ ਗਰੇਵਾਲ ਨੇ ਕੀਤੀ ਨੁੱਕੜ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 07-12-2025
ਭਾਮੀਆਂ ਕਲਾਂ/ਲੁਧਿਆਣਾ, 6 ਦਸੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਬਲਾਕ ਸੰਮਤੀ ਭੋਲਾਪੁਰ ਜ਼ੋਨ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬੀ ਹਰਪ੍ਰੀਤ ਕੌਰ ਗਰੇਵਾਲ ਨੇ ਆਪਣਾ ਚੋਣ ਅਖਾੜਾ ਮਘਾਉਣਾ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਵਲੋਂ ਬੀਤੇ ਕੱਲ੍ਹ ਤੋਂ ਲਗਾਤਾਰ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਪਿੰਡ ਟਿੱਬਾ ਮੁੰਡੀਆਂ ਖੁਰਦ ਵਿਖੇ ਨੁੱਕੜ ਮੀਟਿੰਗ ਕਰਕੇ ਆਪਣੇ ਚੋਣ ਪ੍ਰਚਾਰ ਨੂੰ ਤੇਜ਼ ਕਰਨ ਬਾਰੇ ਵਿਚਾਰ ਚਰਚਾਵਾਂ ਕੀਤੀਆਂ ਅਤੇ ਪਾਰਟੀ ਵਰਕਰਾਂ ਦੀ ਡਿਊਟੀਆਂ ਲਗਾਈਆਂ | ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਟਿਕਟ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਵਿਸ਼ਵਾਸ ਨਾਲ ਮੈਨੂੰ ਭੋਲਾਪੁਰ ਬਲਾਕ ਸੰਮਤੀ ਜ਼ੋਨ ਤੋਂ ਟਿਕਟ ਦੇ ਕੇ ਨਿਵਾਜਿਆ ਹੈ, ਮੈਂ ਉਸ ਉੱਤੇ ਖਰੀ ਉਤਰਨ ਲਈ ਇਹ ਸੀਟ ਵੱਡੀ ਲੀਡ ਨਾਲ ਜਿੱਤ ਕੇ ਮੰਤਰੀ ਮੁੰਡੀਆਂ ਦੀ ਝੋਲੀ ਵਿਚ ਪਾਵਾਂਗੀ | ਇਸ ਮੌਕੇ ਉਨ੍ਹਾਂ ਦੇ ਪਤੀ ਇੰਦਰਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਹਰਪ੍ਰੀਤ ਕੌਰ ਗਰੇਵਾਲ ਨੇ ਕੋਈ ਸੰਵਿਧਾਨਿਕ ਅਹੁਦਾ ਨਾ ਹੋਣ ਦੇ ਬਾਵਜੂਦ ਲੋਕਾਂ ਦੀ ਪਹਿਲਾਂ ਵੀ ਸੇਵਾ ਕੀਤੀ ਹੈ ਅਤੇ ਭਵਿੱਖ ਵਿਚ ਵੀ ਕਰਨਗੇ | ਇਸ ਮੌਕੇ ਸੁਧਾਕਰ ਸਿੰਘ, ਬੱਬੂ ਮੂੰਡੀਆਂ, ਗੁਰਸ਼ਰਨ ਸਿੰਘ, ਸੁਖਦੇਵ ਸਿੰਘ, ਸੁਖਵਿੰਦਰ ਸਿੰਘ ਸੁੱਖੀ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੀਬੀ ਕਾਦੀਆਂ ਨੇ ਜ਼ਿਲਾ ਪ੍ਰੀਸ਼ਦ ਜ਼ੋਨ ਹੰਬੜਾਂ ਤੋਂ ਭਰੀ ਨਾਮਜ਼ਦਗੀ <br/> ਅਗਲੀ ਖ਼ਬਰ ਜੀ.ਐਮ.ਟੀ. ਸਕੂਲ ਦੇ ਵਿਦਿਆਰਥੀ ਕਰਨ ਵਾਲੀਆ ਦਾ ਰਾਜ ਪੱਧਰੀ ਮੁਕਾਬਲੇ 'ਚ ਤੀਜਾ ਸਥਾਨ <br/>
Ad Position 24