ਲਾਡੋਵਾਲ, 6 ਦਸੰਬਰ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਕਾਦੀਆਂ ਤੋਂ ਬੀਬੀ ਕਿਰਨਦੀਪ ਕੌਰ ਕਾਦੀਆਂ ਪਤਨੀ ਸੁਖਮੀਤ ਸਿੰਘ ਕਾਦੀਆਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਯੂ.ਪੀ) ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹੰਬੜਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਆਪਣੀ ਨਾਮਜ਼ਦਗੀ ਪੱਤਰ ਅਬਜ਼ਰਵਰ ਅਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਸਬੰਧਿਤ ਅਧਿਕਾਰੀਆਂ ਕੋਲ ਜਮਾ ਕਰਵਾਇਆ | ਅਬਜ਼ਰਵਰ ਰਣਜੀਤ ਸਿੰਘ ਢਿੱਲੋਂ ਅਤੇ ਉਮੀਦਵਾਰ ਬੀਬੀ ਕਿਰਨਦੀਪ ਕੌਰ ਕਾਦੀਆਂ ਨੇ ਕਿਹਾ ਕਿ 'ਆਪ' ਸਰਕਾਰ ਨੇ ਲੋਕਾਂ ਅਤੇ ਪਿੰਡਾਂ ਦਾ ਕੁੱਝ ਨਹੀਂ ਸੰਵਾਰਿਆ | ਉਨ੍ਹਾਂ ਕਿਹਾ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣਾ ਚਾਹੁੰਦੇ ਹਨ |