ਡੇਹਲੋਂ, 6 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਾਗਲੇ ਪਿੰਡ ਰੰਗੀਆਂ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸੂਬੇ ਦੀ ਆਪ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੀ ਸਰਕਾਰ ਹੈ, ਜਿਸ ਦੇ ਰਾਜ ਅੰਦਰ ਗੁੰਡਾਗਰਦੀ, ਲੁੱਟਮਾਰ ਸਮੇਤ ਲੋਕ ਮਾਰੂ ਨੀਤੀਆਂ ਨੇ ਹਰ ਵਰਗ ਨੂੰ ਨਿਰਾਸ਼ ਕੀਤਾ ਹੈ ¢ ਸੁਖਬੀਰ ਸਿੰਘ ਬਾਦਲ ਪਿੰਡ ਰੰਗੀਆਂ ਨੇੜੇ ਡੇਹਲੋਂ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਉਪ-ਚੇਅਰਮੈਨ ਪ੍ਰਮਿੰਦਰ ਸਿੰਘ ਰੰਗੀਆਂ ਨੂੰ ਪਾਰਟੀ ਵਿਚ ਮੁੜ ਸ਼ਾਮਿਲ ਕਰਨ ਪੁੱਜੇ ਸਨ | ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਲੋਕਾਂ ਦੀ ਬਿਹਤਰੀ ਲਈ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਉਸਾਰੂ ਸੋਚ ਹੀ ਹੈ, ਜੋ ਹਰ ਵਰਗ ਦਾ ਭਲਾ ਕਰ ਸਕਦੀ ਹੈ¢ ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਸੰਬੰਧੀ ਸੂਬੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ ਤਾਂ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦੀ ਨੀਂਹ ਰੱਖੀ ਜਾ ਸਕੇ ¢ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਬਾਦਲ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਆਲਮਗੀਰ ਤੋਂ ਉਮੀਦਵਾਰ ਸਰਪੰਚ ਹਰਪ੍ਰੀਤ ਕੌਰ ਤੇ ਪਤੀ ਸਾਬਕਾ ਸਰਪੰਚ ਗੁਰਮਿੰਦਰ ਸਿੰਘ ਗੁਰੀ ਕੈਂਡ ਸਮੇਤ ਵੱਖ-ਵੱਖ ਜ਼ੋਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਉਮੀਦਵਾਰਾਂ ਨੂੰ ਥਾਪੜਾ ਵੀ ਦਿੱਤਾ ¢ ਇਸ ਸਮੇਂ ਹਲਕਾ ਗਿੱਲ ਇੰਚਾਰਜ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ, ਸ਼੍ਰੋਮਣੀ ਕਮੇਟੀ ਮੈਂਬਰ ਚਰਨ ਸਿੰਘ ਆਲਮਗੀਰ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਜਸਕਰਨ ਸਿੰਘ ਦਿਉਲ, ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਪਰਮਦੀਪ ਸਿੰਘ ਦੀਪਾ ਡੇਹਲੋਂ, ਸੁਖਦਰਸ਼ਨ ਸਿੰਘ ਪੋਹੀੜ, ਜਗਜਿੰਦਰ ਸਿੰਘ ਲਲਤੋਂ ਸਮੇਤ ਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ¢