15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਾਦਲ ਦੀ ਅਗਵਾਈ ਹੇਠ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ-ਅਕਾਲੀ ਆਗੂ <br/>

Ad Position 21
No active advertisement
ਅਜੀਤ ਡੈਸਕ 07-12-2025
ਇਆਲੀ/ਥਰੀਕੇ, 6 ਦਸੰਬਰ (ਮਨਜੀਤ ਸਿੰਘ ਦੁੱਗਰੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਅਕਾਲੀ ਆਗੂ ਅਤੇ ਵਰਕਰ ਪਾਰਟੀ ਉਮੀਦਵਾਰਾਂ ਦੀ ਜਿੱਤ ਲਈ ਪੂਰੀ ਤਰ੍ਹਾਂ ਸਰਗਰਮ ਹਨ | ਸੀਨੀਅਰ ਅਕਾਲੀ ਆਗੂ ਕਰਮਜੀਤ ਸਿੰਘ ਮਲਕਪੁਰ, ਸੀਨੀਅਰ ਯੂਥ ਅਕਾਲੀ ਆਗੂ ਹਰਸ਼ਵੀਰ ਸਿੰਘ ਝੰਮਟ, ਹਰਸਿਮਰਤ ਸਿੰਘ ਅਤੇ ਸਰਪੰਚ ਗੁਰਪ੍ਰੀਤ ਸਿੰਘ ਢੇਸੀ ਨੇ ਇਕ ਪੈੱ੍ਰਸ ਵਾਰਤਾ ਦੌਰਾਨ ਆਮ ਆਦਮੀ ਪਾਰਟੀ ਦੀ ਪਿਛਲੀ ਚਾਰ ਸਾਲਾਂ ਦੀ ਕਾਰਗੁਜ਼ਾਰੀ 'ਤੇ ਤੰਜ ਕਸਦਿਆਂ ਕਿਹਾ ਕਿ ਬਦਲਾਅ ਦੇ ਨਾਮ ਹੇਠ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾ ਕੇ ਸੱਤਾ ਵਿਚ ਆਈ ਝਾੜੂ ਪਾਰਟੀ ਦੇ ਰਾਜ ਵਿਚ ਹੋਰ ਤਾਂ ਕੋਈ ਬਦਲਾਅ ਨਹੀਂ ਹੋਇਆ ਸਿਰਫ਼ ਨਸ਼ਿਆਂ ਅਤੇ ਭਿ੍ਸ਼ਟਾਚਾਰ ਵਿਚ ਵਾਧਾ ਜ਼ਰੂਰ ਹੋਇਆ ਹੈ, ਜਿਸ ਤੋਂ ਅੱਕੇ ਲੋਕ ਇਸ ਵਾਰ ਇਨ੍ਹਾਂ ਚੋਣਾਂ ਵਿਚ ਝਾੜੂ ਪਾਰਟੀ ਨੂੰ ਸਬਕ ਸਿਖਾਉਣ ਦੇ ਮੂਡ ਵਿਚ ਹਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਧਾਂਦਰਾ ਜ਼ੋਨ ਤੋਂ ਸ਼ਿਅਦ ਉਮੀਦਵਾਰ ਬੀਬੀ ਮਨਜੀਤ ਕੌਰ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ <br/... ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਧਾਂਦਰਾ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਵਲੋਂ ਚੋਣ ਮੁਹਿੰਮ ਦਾ ਆਗਾਜ਼ <br/>
Ad Position 24