ਫੁੱਲਾਂਵਾਲ, 6 ਦਸੰਬਰ (ਮਨਜੀਤ ਸਿੰਘ ਦੁੱਗਰੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੀ ਜ਼ਿਲ੍ਹਾ ਪ੍ਰੀਸ਼ਦ ਧਾਂਦਰਾ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਮਨਜੀਤ ਕੌਰ ਦੀ ਚੋਣ ਮੁਹਿੰਮ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ, ਜਦੋਂ ਉਨ੍ਹਾਂ ਦੇ ਪਤੀ ਸਾਬਕਾ ਸਰਪੰਚ ਚਰਨਜੀਤ ਸਿੰਘ ਕਾਲਾ, ਜੋ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਦੇ ਵਫ਼ਾਦਾਰ ਸਿਪਾਹੀ ਵਜੋਂ ਕੰਮ ਕਰਦੇ ਰਹੇ ਹਨ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਿਲ ਕੇ ਥਾਪੜਾ ਦਿੰਦਿਆਂ ਚੋਣ ਮੁਹਿੰਮ ਸ਼ੁਰੂ ਕਰਨ ਲਈ ਹਲਾਸ਼ੇਰੀ ਦਿੱਤੀ ਅਤੇ ਹਲਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਇਨ੍ਹਾਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਦਾ ਕਰਕੇ ਉਮੀਦਵਾਰਾਂ ਦੇ ਹੱਕ ਵਿਚ ਪੂਰੇ ਜ਼ੋਰ ਸ਼ੋਰ ਨਾਲ ਚੋਣ ਪ੍ਰਚਾਰ ਸ਼ੁਰੂ ਕਰਨ ਲਈ ਕਿਹਾ | ਇਸ ਮੌਕੇ ਸਾਬਕਾ ਸਰਪੰਚ ਚਰਨਜੀਤ ਸਿੰਘ ਕਾਲਾ ਨੇ ਪਾਰਟੀ ਪ੍ਰਧਾਨ ਨੂੰ ਭਰੋਸਾ ਦਵਾਇਆ ਕਿ ਉਹ ਇਹ ਸੀਟ ਵੱਡੇ ਫ਼ਰਕ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਉਣਗੇ |