ਲੁਧਿਆਣਾ, 6 ਦਸੰਬਰ (ਆਹੂਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਕਰਵਾਈਆਂ ਖੇਡਾਂ ਦੀ ਰਾਜ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਸਮਾਰਟ ਸਕੂਲ ਮੋਤੀ ਨਗਰ ਦੇ ਆਸ਼ੀਸ਼ ਕੁਮਾਰ ਵਲੋਂ ਬਿਹਤਰੀਨ ਪ੍ਰਦਰਸ਼ਨ ਕੀਤਾ ਗਿਆ ਅਤੇ ਸਕੂਲ ਲਈ ਕਾਂਸੀ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਗਿਆ | ਸਕੂਲ ਮੁਖੀ ਸੁਖਧੀਰ ਸਿੰਘ ਸੇਖੋਂ ਨੇ ਦੱਸਿਆ ਕਿ ਆਸ਼ੀਸ਼ ਦੀ ਇਸ ਸਫਲਤਾ ਵਿਚ ਕਿਸ਼ਨ ਸਿੰਘ, ਰਵਿੰਦਰ ਸਿੰਘ ਦਾ ਵਿਸ਼ੇਸ਼ ਯੋਗਦਾਨ ਹੈ | ਸੇਖੋਂ ਨੇ ਦੱਸਿਆ ਕਿ ਰਾਜ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਪ੍ਰਾਈਵੇਟ ਸਕੂਲਾਂ ਅਤੇ ਅਕੈਡਮੀਆਂ ਦੇ ਖਿਡਾਰੀਆਂ ਵਿਚ ਸਰਕਾਰੀ ਸਕੂਲ ਦਾ ਇਕ ਹੀ ਵਿਦਿਆਰਥੀ ਆਸ਼ੀਸ਼ ਦੁਆਰਾ ਭਾਗ ਲਿਆ ਗਿਆ ਅਤੇ ਸਰਕਾਰੀ ਸਕੂਲਾਂ ਦੀ ਬਿਹਤਰੀਨ ਸਾਖ ਨੂੰ ਬਰਕਰਾਰ ਰੱਖਿਆ | ਆਸ਼ੀਸ਼ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ ਤਾਂ ਜੋ ਹੋਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ |