ਘਰ 'ਤੇ ਹਮਲਾ ਕਰਨ ਦੇ ਮਾਮਲੇ ਵਿਚ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ <br/>
ਅਜੀਤ ਡੈਸਕ
07-12-2025
ਹੈਰੋਇਨ ਸਮੇਤ ਕਾਬੂ : ਪੁਲਿਸ ਨੇ ਹੰਸਰਾਜ ਵਾਸੀ ਚਿੱਟੀ ਕਾਲੋਨੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਕਥਿਤ ਦੋਸ਼ੀ ਨੂੰ ਭੱਟੀਆਂ ਨੇੜਿਓਾ ਕਾਬੂ ਕੀਤਾ ਗਿਆ ਹੈ ਅਤੇ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ¢
ਨਾਬਾਲਗ ਲੜਕੀਆਂ ਵਰਗਲਾਈ : ਪੁਲਿਸ ਨੇ ਮਨਪ੍ਰੀਤ ਵਾਸੀ ਨਿਊ ਕੁਲਦੀਪ ਨਗਰ, ਰਾਘਵ ਕੁਮਾਰ ਅਤੇ ਵਰਿੰਦਰ ਕੁਮਾਰ ਵਾਸੀ ਕੁਲਦੀਪ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਲੜਕੀ ਅਤੇ ਉਸਦੀ ਸਹੇਲੀ ਬੀਤੇ ਦਿਨ ਸਕੂਲ ਗਈਆਂ ਸਨ, ਪਰ ਵਾਪਸ ਨਹੀਂ ਆਈਆਂ | ਉਸ ਦੱਸਿਆ ਕਿ ਕਥਿਤ ਦੋਸ਼ੀਆਂ ਵਲੋਂ ਉਕਤ ਲੜਕੀਆਂ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਲਿਆ ਗਿਆ ਹੈ¢ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਵਿਪਨ ਕੁਮਾਰ ਵਾਸੀ ਹੈਬੋਵਾਲ ਕਲਾਂ ਦੀ ਸ਼ਿਕਾਇਤ 'ਤੇ ਅਣਪਛਾਤੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ |
ਕੁੱਟਮਾਰ ਦਾ ਮਾਮਲਾ : ਪੁਲਿਸ ਨੇ ਜਗਨ ਨਾਥ ਵਾਸੀ ਨਿਊ ਕੁੰਦਨਪੁਰੀ ਦੀ ਸ਼ਿਕਾਇਤ 'ਤੇ ਕਾਲਾ ਅਤੇ ਉਸਦੇ ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਗੰਭੀਰ ਹਾਲਤ ਵਿਚ ਕਥਿਤ ਦੋਸ਼ੀ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ¢
ਲੜਕੀ ਨਾਲ ਅਸ਼ਲੀਲ ਹਰਕਤਾਂ : ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਪਿੰਡ ਗੋਬਿੰਦਗੜ੍ਹ ਦੀ ਰਹਿਣ ਵਾਲੀ ਇਕ ਅÏਰਤ ਦੀ ਸ਼ਿਕਾਇਤ 'ਤੇ ਆਕਾਸ਼ ਵਾਸੀ ਪਿੰਡ ਗੋਬਿੰਦਗੜ੍ਹ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸਦੀ ਲੜਕੀ ਘਰ ਵਿਚ ਇਕੱਲੀ ਸੀ | ਕਥਿਤ ਦੋਸ਼ੀ ਨੇ ਬਹਾਨੇ ਨਾਲ ਉਸ ਨੰੂ ਆਪਣੇ ਘਰ ਬੁਲਾ ਲਿਆ ਅਤੇ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ | ਰੋਲਾ ਪਾਉਣ 'ਤੇ ਕਥਿਤ ਦੋਸ਼ੀ ਉਥੋਂ ਫ਼ਰਾਰ ਹੋ ਗਿਆ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |