ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਦੇ ਮਾਮਲੇ ਵਿਚ ਕਾਲੋਨਾਈਜ਼ਲ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਕੀਤਾ ਹੈ¢ ਪੁਲਿਸ ਵਲੋਂ ਇਹ ਕਾਰਵਾਈ ਤਰਵਿੰਦਰ ਸਿੰਘ ਵਾਸੀ ਪਿੰਡ ਲੁਹਾਰਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਗੁਲਸ਼ਨ ਕੁਮਾਰ, ਰੋਹਿਤ ਕੁਮਾਰ ਪੁੱਤਰ ਗੁਲਸ਼ਨ ਕੁਮਾਰ ਅਤੇ ਸੰਨੀ ਵਾਸੀ ਪਿੰਡ ਸੰਗੋਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸਦੀ ਜਾਇਦਾਦ 'ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢