16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਟੋਲ ਪਲਾਜ਼ਾ 'ਤੇ ਨੌਜਵਾਨਾਂ ਵਲੋਂ ਚਲਾਈਆਂ ਗੋਲੀਆਂ ਕਾਰਨ ਦਹਿਸ਼ਤ

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
• ਬਿਨਾਂ ਟੋਲ ਦਿੱਤੇ ਕਾਰ ਕੱਢਣ ਦੀ ਕਰ ਰਹੇ ਸਨ ਕੋਸ਼ਿਸ਼
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਜਲੰਧਰ ਮੁੱਖ ਸੜਕ 'ਤੇ ਲਾਡੋਵਾਲ ਨੇੜੇ ਸਥਿਤ ਟੋਲ ਪਲਾਜ਼ਾ 'ਤੇ ਬੀਤੀ ਅੱਧੀ ਰਾਤ ਸਥਿਤੀ ਉਸ ਵਕਤ ਤਣਾਅਪੂਰਨ ਹੋ ਗਈ, ਜਦੋਂ ਕਾਰ ਸਵਾਰ ਨੌਜਵਾਨਾਂ ਵਲੋਂ ਟੋਲ ਮੁਲਾਜ਼ਮਾਂ 'ਤੇ ਅੰਨੇ੍ਹਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਉਥੇ ਦਹਿਸ਼ਤ ਦਾ ਮਾਹੌਲ ਫੈਲ ਗਿਆ | ਜਾਣਕਾਰੀ ਅਨੁਸਾਰ ਘਟਨਾ ਦੇਰ ਰਾਤ 11.00 ਵਜੇ ਦੇ ਕਰੀਬ ਉਸ ਵਕਤ ਵਾਪਰੀ, ਜਦੋਂ ਇਕ ਐਕਸ ਯੂਵੀ ਕਾਰ 'ਤੇ ਸਵਾਰ ਅੱਧੀ ਦਰਜਨ ਦੇ ਕਰੀਬ ਨੌਜਵਾਨ ਬਿਨਾਂ ਟੋਲ ਦਿੱਤੇ ਟੋਲ ਪਲਾਜ਼ਾ ਪਾਰ ਕਰਨਾ ਚਾਹੁੰਦੇ ਸਨ | ਇਹਨਾਂ ਵਿਚੋਂ ਇਕ ਨੌਜਵਾਨ ਆਪਣੇ ਆਪ ਨੂੰ ਪੰਜਾਬ ਸਰਕਾਰ ਦੇ ਇਕ ਬੋਰਡ ਦਾ ਚੇਅਰਮੈਨ ਦੱਸ ਰਿਹਾ ਸੀ | ਟੋਲ ਪਲਾਜ਼ਾ ਮੁਲਾਜ਼ਮਾਂ ਵਲੋਂ ਉਨ੍ਹਾਂ ਉਸ ਨੂੰ ਆਪਣਾ ਸ਼ਨਾਖ਼ਤੀ ਕਾਰਡ ਦਿਖਾਉਣ ਲਈ ਵੀ ਕਿਹਾ, ਪਰ ਜਦੋਂ ਉਸ ਨੇ ਸ਼ਨਾਖ਼ਤੀ ਕਾਰਡ ਦਿਖਾਉਣ ਤੋਂ ਇਨਕਾਰ ਕਰ ਦਿੱਤਾ, ਜਿਸ 'ਤੇ ਜਦੋਂ ਟੋਲ ਮੁਲਾਜ਼ਮਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਇਹਨਾਂ ਨੌਜਵਾਨਾਂ ਵਲੋਂ ਉਥੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ | ਕਈ ਰੌਂਦ ਗੋਲੀਆਂ ਚਲਾਉਣ ਕਾਰਨ ਉਥੇ ਦਹਿਸ਼ਤ ਫੈਲ ਗਈ | ਖ਼ੁਸ਼ਕਿਸਮਤੀ ਨਾਲ ਕਿਸੇ ਵੀ ਟੋਲ ਪਲਾਜ਼ਾ ਦੇ ਮੁਲਾਜ਼ਮ ਨੂੰ ਗੋਲੀ ਨਹੀਂ ਲੱਗੀ | ਇਹ ਨੌਜਵਾਨ ਗੋਲੀਆਂ ਚਲਾਉਂਦੇ ਹੋਏ ਹੀ ਫ਼ਰਾਰ ਹੋ ਗਏ¢ ਟੋਲ ਪਲਾਜ਼ਾ ਦੇ ਪ੍ਰਬੰਧਕਾਂ ਵਲੋਂ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਵਲੋਂ ਉਥੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ਵਿਚ ਲੈ ਲਈ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਇਹ ਸਾਰੀ ਘਟਨਾ ਉਥੇ ਲੱਗੇ ਸੀ.ਸੀ. ਟੀਵੀ ਵਿਚ ਵੀ ਕੈਦ ਹੋ ਗਈ | ਜਾਂਚ ਕਰ ਰਹੇ ਅਧਿਕਾਰੀ ਏ.ਡੀ.ਸੀ.ਪੀ. ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਕਥਿਤ ਦੋਸ਼ੀਆਂ ਸਬੰਧੀ ਅਹਿਮ ਸੁਰਾਗ ਹਾਸਿਲ ਹੋਏ ਹਨ, ਜਿਸ ਆਧਾਰ 'ਤੇ ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਜਲਦ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ¢ ਸ਼ਰੇਆਮ ਚਲੀਆਂ ਗੋਲੀਆਂ ਕਾਰਨ ਉਥੇ ਭਗਦੜ ਮੱਚ ਗਈ ਅਤੇ ਲੋਕ ਆਪਣੀਆਂ ਕਾਰਾਂ ਤੋਂ ਬਾਹਰ ਆ ਕੇ ਭੱਜਣ ਲੱਗ ਪਏ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ¢
Ad Position 22
No active advertisement
ਪਿਛਲੀ ਖ਼ਬਰ ਫਲੈਟ ਦੀ ਖ਼ਰੀਦ ਸਬੰਧੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪੁਲਿਸ ਨੂੰ ਕੇਸ ਦਰਜ ਕਰਨ ਦੀ ਦੰਗਾ ਪੀੜਤ ਜਥੇਬੰਦੀ ਵਲੋਂ ਮੰਗ ਅਗਲੀ ਖ਼ਬਰ ਲੜਕੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਪੰਜ ਖ਼ਿਲਾਫ਼ ਕੇਸ ਦਰਜ
Ad Position 24