16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਫਲੈਟ ਦੀ ਖ਼ਰੀਦ ਸਬੰਧੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪੁਲਿਸ ਨੂੰ ਕੇਸ ਦਰਜ ਕਰਨ ਦੀ ਦੰਗਾ ਪੀੜਤ ਜਥੇਬੰਦੀ ਵਲੋਂ ਮੰਗ

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਦੀ ਸੀ.ਆਰ.ਪੀ.ਐਫ. ਕਾਲੋਨੀ ਵਿਚ ਇਕ ਫਲੈਟ ਦੀ ਖ਼ਰੀਦ ਦੇ ਮਾਮਲੇ ਵਿਚ ਇਕ ਨੌਜਵਾਨ ਨਾਲ ਹੋਈ ਧੋਖਾਧੜੀ ਦੇ ਮਾਮਲੇ ਵਿਚ ਦੰਗਾ ਪੀੜਿਤ ਜਥੇਬੰਦੀ ਵਲੋਂ ਪੁਲਿਸ ਕਮਿਸ਼ਨਰ ਪਾਸੋਂ ਕਾਰਵਾਈ ਦੀ ਮੰਗ ਕੀਤੀ ਹੈ | ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੰਗਾ ਪੀੜਤ ਜਥੇਬੰਦੀ ਦੀ ਆਗੂ ਗੁਰਦੀਪ ਕÏਰ ਨੇ ਦੱਸਿਆ ਕਿ ਨਵਰਾਜ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਉਕਤ ਫਲੈਟ ਵਿਚ ਰਹਿ ਰਿਹਾ ਹੈ, ਜੋ ਕਿ ਉਸਨੇ ਗੁਰਦਾਸਪੁਰ ਦੇ ਰਹਿਣ ਵਾਲੇ ਵਿਅਕਤੀ ਤੋਂ ਖ਼ਰੀਦਿਆ ਸੀ | ਉਸ ਦੱਸਿਆ ਕਿ ਇਸ ਸਬੰਧੀ ਨਵਰਾਜ ਵਲੋਂ ਉਕਤ ਵਿਅਕਤੀ ਨੂੰ ਲੱਖਾਂ ਰੁਪਏ ਦੀ ਰਕਮ ਵੀ ਅਦਾ ਕਰ ਦਿੱਤੀ ਸੀ ਅਤੇ ਇਸ ਸਬੰਧੀ ਉਸਨੇ ਨਵਰਾਜ ਸਿੰਘ ਨੂੰ ਸਾਰੇ ਦਸਤਾਵੇਜ਼ ਵੀ ਦਿੱਤੇ ਸਨ | ਉਨ੍ਹਾਂ ਦੋਸ਼ ਲਗਾਇਆ ਕਿ ਹੁਣ ਪਤਾ ਲੱਗ ਗਿਆ ਹੈ ਕਿ ਉਕਤ ਕਥਿਤ ਦੋਸ਼ੀ ਗਲਾਡਾ ਅਧਿਕਾਰੀਆਂ ਨਾਲ ਮਿਲੀ ਭੁਗਤ ਕਰਕੇ ਰਜਿਸਟਰੀ ਕਰਵਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਉਸਨੇ ਆਪਣੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਲਾਲ ਕਾਰਡ ਬਣਾਇਆ ਹੋਇਆ ਸੀ | ਉਨ੍ਹਾਂ ਦੱਸਿਆ ਕਿ ਜੇਕਰ ਪੁਲਿਸ ਵਲੋਂ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਹ ਵੱਡੇ ਪੱਧਰ 'ਤੇ ਸੰਘਰਸ਼ ਕਰਨਗੇ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਗਲਾਡਾ ਅਧਿਕਾਰੀਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ¢
Ad Position 22
No active advertisement
ਪਿਛਲੀ ਖ਼ਬਰ ਬਸੰਤ ਰੈਸਟੋਰੈਂਟ ਦੇ ਤਾਲੇ ਤੋੜ ਕੇ ਲੱਖਾਂ ਦੀ ਨਕਦੀ ਅਤੇ ਮੋਬਾਈਲ ਚੋਰੀ ਅਗਲੀ ਖ਼ਬਰ ਟੋਲ ਪਲਾਜ਼ਾ 'ਤੇ ਨੌਜਵਾਨਾਂ ਵਲੋਂ ਚਲਾਈਆਂ ਗੋਲੀਆਂ ਕਾਰਨ ਦਹਿਸ਼ਤ
Ad Position 24