ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਅÏਰਤ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚ ਲੱਖਾਂ ਰੁਪਏ ਮੁੱਲ ਦੇ ਕੱਪੜੇ ਬਰਾਮਦ ਕੀਤੇ ਹਨ | ਪੁਲਿਸ ਵਲੋਂ ਇਹ ਕਾਰਵਾਈ ਅਨਵਰ ਅਲੀ ਵਾਸੀ ਨਿਊ ਕੰਪਨੀ ਬਾਗ਼ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਰਾਧਾ ਪਤਨੀ ਸੋਨੰੂ, ਨਿਰਮਲਾ ਪਤਨੀ ਫ਼ੌਜੀ, ਪੂਜਾ ਪਤਨੀ ਅਜੇ ਅਤੇ ਬੇਬੀ ਪਤਨੀ ਟਿੱਡੀ ਵਾਸੀ ਪਿੰਡ ਰੋਂਤਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ, ਉਪਰੰਤ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਸ਼ਾਲਾਂ ਦੀ ਫ਼ੈਕਟਰੀ ਕੱਕਾ ਰੋਡ 'ਤੇ ਹੈ, ਜਿੱਥੇ ਕਿ ਇਹਨਾਂ ਕਥਿਤ ਦੋਸ਼ੀਆਂ ਵਲੋਂ ਉਸ ਦੀ ਫ਼ੈਕਟਰੀ ਵਿਚੋਂ ਲੱਖਾਂ ਰੁਪਏ ਮੁੱਲ ਦੀਆਂ ਸ਼ਾਲਾਂ ਚੋਰੀ ਕਰ ਲਈਆਂ | ਇਹ ਸਾਰੀ ਘਟਨਾ ਸੀ.ਸੀ. ਟੀਵੀ ਕੈਮਰਿਆਂ ਵਿਚ ਕੈਦ ਹੋ ਗਈ | ਅਨਵਰ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦੀਆਂ ਉਕਤ ਅÏਰਤਾਂ ਨੂੰ ਕਾਬੂ ਕਰ ਲਿਆ | ਇਹਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ 135 ਮਹਿੰਗੀਆਂ ਸ਼ਾਲਾਂ ਵੀ ਬਰਾਮਦ ਕੀਤੀਆਂ ਹਨ |