16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਹਥਿਆਰਬੰਦ ਹਮਲਾਵਰਾਂ ਵਲੋਂ ਚਲਾਈਆਂ ਗੋਲੀਆਂ ਵਿਚ ਈ-ਰਿਕਸ਼ਾ ਚਾਲਕ ਅਤੇ ਸਵਾਰੀਆਂ ਵਾਲ-ਵਾਲ ਬਚੀਆਂ

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੰਬੜਾਂ ਰੋਡ 'ਤੇ ਖਹਿਰਾ ਹਸਪਤਾਲ ਨੇੜੇ ਹਥਿਆਰਬੰਦ ਹਮਲਾਵਰਾਂ ਵਲੋਂ ਚਲਾਈਆਂ ਗੋਲੀਆਂ ਵਿਚ ਈ-ਰਿਕਸ਼ਾ ਚਾਲਕ ਅਤੇ ਸਵਾਰੀਆਂ ਵਾਲ-ਵਾਲ ਬਚ ਗਈਆਂ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਪਿੰਡ ਕਪੂਰ ਸਿੰਘ ਵਾਲਾ ਦੇ ਰਹਿਣ ਵਾਲੇ ਬਿਕਰਮਜੀਤ ਸਿੰਘ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੇ ਈ-ਰਿਕਸ਼ਾ 'ਤੇ ਹੰਬੜਾਂ ਰੋਡ ਖਹਿਰਾ ਹਸਪਤਾਲ ਨੇੜੇ ਜਾ ਰਿਹਾ ਸੀ | ਰਿਕਸ਼ਾ ਵਿਚ ਇਕ ਅÏਰਤ ਅਤੇ ਛੋਟੇ ਬੱਚੇ ਵੀ ਬੈਠੇ ਹੋਏ ਸਨ | ਜਦੋਂ ਉਹ ਖਹਿਰਾ ਹਸਪਤਾਲ ਦੇ ਨੇੜੇ ਪਹੁੰਚਿਆ ਤਾਂ ਇਕ ਸਵਿਫ਼ਟ ਕਾਰ ਵਿਚ ਆਏ ਤਿੰਨ ਅਣਪਛਾਤੇ ਨੌਜਵਾਨਾਂ ਵਲੋਂ ਉਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ | ਗੋਲੀਆਂ ਚੱਲਣ ਕਾਰਨ ਉਥੇ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕ ਇਕੱਠੇ ਹੋ ਗਏ, ਜਿਸ 'ਤੇ ਇਹ ਲੋਕ ਆਪਣੀ ਕਾਰ ਵਿਚ ਫ਼ਰਾਰ ਹੋ ਗਏ | ਗੋਲੀਆਂ ਚਲਾਉਣ ਕਾਰਨ ਉਹ ਵਾਲ-ਵਾਲ ਬਚ ਗਿਆ, ਪਰ ਉਸਦੇ ਰਿਕਸ਼ੇ 'ਤੇ ਇਹ ਗੋਲੀਆਂ ਲੱਗੀਆਂ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ¢ ਜਾਂਚ ਕਰ ਰਹੇ ਏ.ਡੀ.ਸੀ.ਪੀ. ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਜਾਂਚ ਦÏਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਪੁਲਿਸ ਵਲੋਂ ਉਥੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਚੈਕ ਕੀਤੀ ਜਾ ਰਹੀ ਹੈ ਤਾਂ ਜੋ ਇਹਨਾਂ ਹਮਲਾਵਰਾਂ ਦਾ ਪਤਾ ਲਗਾਇਆ ਜਾ ਸਕੇ | ਉਨ੍ਹਾਂ ਦਾਅਵਾ ਕੀਤਾ ਕਿ ਇਸ ਮਾਮਲੇ ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਘਰ ਨੂੰ ਲੱਗੀ ਅੱਗ-ਵੱਡਾ ਹਾਦਸਾ ਟਲਿਆ ਅਗਲੀ ਖ਼ਬਰ ਲੱਖਾਂ ਰੁਪਏ ਮੁੱਲ ਦੇ ਚੋਰੀਸ਼ੁਦਾ ਕੱਪੜਿਆਂ ਸਮੇਤ ਚਾਰ ਔਰਤਾਂ ਕਾਬੂ
Ad Position 24