16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਬਲਾਕ ਸੰਮਤੀ ਬੂਥਗੜ੍ਹ ਬਨਜਾਰਾ ਤੋਂ ਉਮੀਦਵਾਰ ਬੀਬੀ ਤਰਸੇਮ ਕੌਰ ਦੇ ਹੱਕ ਵਿਚ ਮੰਗਲੀ ਟਾਂਡਾ ਵਿਖੇ ਕੀਤਾ ਚੋਣ ਪ੍ਰਚਾਰ

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਭਾਮੀਆਂ ਕਲਾਂ/ਲੁਧਿਆਣਾ, 7 ਦਸੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਬਲਾਕ ਬੂਥਗੜ੍ਹ ਬਨਜਾਰਾ ਤੋਂ ਬਲਾਕ ਸੰਮਤੀ ਦੀ ਚੋਣ ਲੜ ਰਹੇ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਬਲਾਕ ਸੰਮਤੀ ਮੈਂਬਰ ਸਰਬਜੀਤ ਸਿੰਘ ਸਾਬੀ ਦੀ ਪਤਨੀ ਬੀਬੀ ਤਰਸੇਮ ਕੌਰ ਦੇ ਹੱਕ ਵਿਚ ਐਸ.ਜੀ.ਪੀ.ਸੀ. ਮੈਂਬਰ ਰਣਜੀਤ ਸਿੰਘ ਮੰਗਲੀ ਤੇ ਸਰਪੰਚ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਮੰਗਲੀ ਟਾਂਡਾ ਵਿਖੇ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਬਲਾਕ ਸੰਮਤੀ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਸਾਬੀ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ | ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਇਸ ਹਲਕੇ ਅੰਦਰ ਹੋਏ ਬੇਮਿਸਾਲ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ, ਜਦ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਹਲਕੇ ਦੇ ਕਿਸੇ ਵੀ ਆਗੂ ਨੇ ਸਾਰ ਨਹੀਂ ਲਈ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਇਆ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿਚ ਪਿੰਡਾਂ ਦਾ ਸੁਧਾਰ ਹੋ ਸਕੇ | ਇਸ ਮੌਕੇ ਐਸ.ਜੀ.ਪੀ.ਸੀ. ਮੈਂਬਰ ਰਣਜੀਤ ਸਿੰਘ ਮੰਗਲੀ, ਸੁਰਿੰਦਰ ਸਿੰਘ ਸਰਪੰਚ, ਸਰਪੰਚ ਗੁਰਵਿੰਦਰ ਸਿੰਘ ਗੁਰੀ, ਪਿ੍ਤਪਾਲ ਸਿੰਘ ਪੱਪੂ ਮੰਗਲੀ, ਚੰਨਣ ਸਿੰਘ ਸਾਬਕਾ ਸਰਪੰਚ, ਜਸਵੰਤ ਸਿੰਘ ਸਾਬਕਾ ਸਰਪੰਚ, ਅਮਰਜੀਤ ਸਿੰਘ ਸਕੱਤਰ, ਉਂਕਾਰ ਸਿੰਘ ਸਕੱਤਰ, ਗੁਰਦੀਪ ਸਿੰਘ ਦੀਪਾ ਮੰਗਲੀ, ਹਰਨੇਕ ਸਿੰਘ ਸਾਬਕਾ ਸਰਪੰਚ, ਜਗਪਾਲ ਸਿੰਘ ਮੈਂਬਰ ਪੰਚਾਇਤ, ਮਾਸਟਰ ਹਰਦੀਪ ਸਿੰਘ, ਗੁਰਮੇਲ ਸਿੰਘ ਸਕੱਤਰ, ਜਸਵੰਤ ਸਿੰਘ ਝਾਂਡੇ ਵਾਲੇ, ਕੁਲਵਿੰਦਰ ਸਿੰਘ ਪੰਚ, ਸੰਧਲ ਸਿੰਘ ਸਾਬਕਾ ਸਰਪੰਚ, ਬਲਦੇਵ ਸਿੰਘ ਖ਼ਜ਼ਾਨਚੀ, ਗੁਰਦੇਵ ਸਿੰਘ ਮੰਗਲੀ, ਸੁਰਜੀਤ ਸਿੰਘ ਸਾਬਕਾ ਸਰਪੰਚ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਿਲ ਕਰੇਗਾ-ਜਥੇਦਾਰ ਕੁਲਵੰਤ ਸਿੰ... ਅਗਲੀ ਖ਼ਬਰ ਬਲਾਕ ਸੰਮਤੀ ਉਮੀਦਵਾਰ ਸੀਮਾ ਰਾਣੀ ਦੇ ਹੱਕ 'ਚ ਪਤੀ ਨੇ ਕੀਤਾ ਚੋਣ ਪ੍ਰਚਾਰ
Ad Position 24