16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਿਲ ਕਰੇਗਾ-ਜਥੇਦਾਰ ਕੁਲਵੰਤ ਸਿੰਘ ਮਾਛੀਆਂ

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਭਾਮੀਆਂ ਕਲਾਂ/ਲੁਧਿਆਣਾ, 7 ਦਸੰਬਰ (ਜਤਿੰਦਰ ਭੰਬੀ)-ਸੂਬੇ ਭਰ ਵਿਚ 14 ਦਸੰਬਰ ਨੂੰ ਹੋ ਰਹੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ਾਨਦਾਰ ਜਿੱਤ ਹਾਸਿਲ ਕਰੇਗਾ | ਇਹ ਪ੍ਰਗਟਾਵਾ ਗੱਲਬਾਤ ਕਰਦਿਆਂ ਸੀਨੀਅਰ ਅਕਾਲੀ ਆਗੂ ਜਥੇਦਾਰ ਕੁਲਵੰਤ ਸਿੰਘ ਮਾਛੀਆਂ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਏ ਹੜ੍ਹਾਂ ਦੌਰਾਨ ਸਭ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਜਾ ਕੇ ਲੋਕਾਂ ਦੀ ਬਾਂਹ ਫੜੀ ਸੀ, ਜਿਸ ਨੂੰ ਦੇਖਦੇ ਹੋਏ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਹੀ ਨਹੀਂ, ਬਲਕਿ ਪੂਰੇ ਸੂਬੇ ਵਿਚ ਸ਼ੋ੍ਰਮਣੀ ਅਕਾਲੀ ਦਲ ਦਾ ਕੱਦ ਉਚਾ ਹੋਇਆ ਹੈ, ਜਦ ਕਿ ਮੌਜੂਦਾ ਮੁੱਖ ਮੰਤਰੀ ਬਿਮਾਰੀ ਦਾ ਬਹਾਨਾ ਬਣਾ ਕੇ ਹਸਪਤਾਲ ਦਾਖ਼ਲ ਹੋ ਕੇ ਗਏ ਸਨ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸਾਹਨੇਵਾਲ ਵਿਚ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਕਰਵਾਏ ਅਥਾਹ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ ਅਤੇ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਨੂੰ ਮੁੜ ਸੱਤਾ ਵਿਚ ਦੇਖਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਹਲਕਾ ਸਾਹਨੇਵਾਲ ਦੀਆਂ ਤਿੰਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਅਕਾਲੀ ਦਲ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗਾ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਤੋਂ ਲੋਕ ਬੇਹੱਦ ਦੁਖੀ ਹੋ ਗਏ ਹਨ ਅਤੇ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਆਪਣਾ ਪੂਰਾ ਮਨ ਬਣਾਈ ਬੈਠੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ ਤਾਂ ਜੋ 'ਆਪ' ਸਰਕਾਰ ਨੂੰ ਸਬਕ ਸਿਖਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਚੋਣਾਂ ਦੇ ਮੱਦੇਨਜ਼ਰ ਅਸਲ੍ਹੇ ਜਮਾਂ ਕਰਵਾਉਣ ਜ਼ਰੂਰੀ-ਏ. ਸੀ. ਪੀ. ਹਰਜਿੰਦਰ ਸਿੰਘ ਗਿੱਲ ਅਗਲੀ ਖ਼ਬਰ ਬਲਾਕ ਸੰਮਤੀ ਬੂਥਗੜ੍ਹ ਬਨਜਾਰਾ ਤੋਂ ਉਮੀਦਵਾਰ ਬੀਬੀ ਤਰਸੇਮ ਕੌਰ ਦੇ ਹੱਕ ਵਿਚ ਮੰਗਲੀ ਟਾਂਡਾ ਵਿਖੇ ਕੀਤਾ ਚੋਣ ਪ੍ਰਚਾਰ
Ad Position 24