ਆਲਮਗੀਰ, 7 ਦਸੰਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੀ ਸਥਾਨਕ ਜਨਤਾ ਕਾਲੋਨੀ ਵਿਖੇ ਬਲਾਕ ਸੰਮਤੀ ਜ਼ੋਨ ਗਿੱਲ ਤੋਂ ਉਮੀਦਵਾਰ ਇੰਦਰਜੀਤ ਸਿੰਘ ਗਿੱਲ ਨੇ ਆਪਣੀ ਚੋਣ ਮੁਹਿੰਮ ਨੂੰ ਹੁਲਾਰਾ ਦਿੰਦੇ ਹੋਏ ਇਲਾਕਾ ਨਿਵਾਸੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਮੀਟਿੰਗ ਦੌਰਾਨ ਹਲਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਵਿਕਾਸ ਕਾਰਜਾਂ 'ਤੇ ਲੱਗੀ ਹੋਈ ਬਰੇਕ ਨੂੰ ਹਟਾਉਣ ਲਈ ਕਾਂਗਰਸ ਪਾਰਟੀ ਨੂੰ ਸੱਤਾ ਵਿਚ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਆਪਣੇ ਕਾਰਜਕਾਲ ਦੌਰਾਨ ਹਲਕਾ ਗਿੱਲ ਵਿਚ ਕਰਵਾਏ ਗਏ ਰਿਕਾਰਡ ਤੋੜ ਵਿਕਾਸ ਕਾਰਜ ਅੱਜ ਵੀ ਮੂੰਹੋਂ ਬੋਲ ਰਹੇ ਹਨ | ਅਖੀਰ ਵਿਚ ਸੀਨੀਅਰ ਆਗੂ ਦਵਿੰਦਰ ਸਿੰਘ ਗਿੱਲ ਨੇ ਉਮੀਦਵਾਰ ਇੰਦਰਜੀਤ ਸਿੰਘ ਗਿੱਲ ਦੇ ਹੱਕ 'ਚ 14 ਦਸੰਬਰ ਦਿਨ ਐਤਵਾਰ ਨੂੰ ਚੋਣ ਨਿਸ਼ਾਨ ਹੱਥ ਪੰਜਾ 'ਤੇ ਵੱਡੀ ਗਿਣਤੀ ਵਿਚ ਮੋਹਰਾਂ ਲਗਾ ਕੇ ਉਨ੍ਹਾਂ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ | ਇਸ ਮੌਕੇ ਜਨਤਾ ਕਾਲੋਨੀ ਸਰਪੰਚ ਰਣਦੀਪ ਬਾਬਾ, ਮਿਠਨ ਸਿੰਘ, ਵਿੱਕੀ ਗਿੱਲ, ਐਡਵੋਕੇਟ ਸਤਨਾਮ ਸਿੰਘ ਗਿੱਲ, ਦਵਿੰਦਰ ਗਿੱਲ, ਉੱਦਮ ਸਿੱਧੂ, ਲਾਲੀ ਸਿੱਧੂ, ਸਤਵਿੰਦਰ ਜੱਗੂ, ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜਸਵੀਰ ਸਿੰਘ ਦੇ ਮਾਤਾ ਸੁਰਿੰਦਰ ਕੌਰ, ਜਰਨੈਲ ਸਿੰਘ ਕੈਂਥ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਵੋਟਰ ਹਾਜ਼ਰ ਸਨ |