ਲੁਧਿਆਣਾ ਅਪਰਾਧਨਾਮਾ
ਅਜੀਤ ਡੈਸਕ
08-12-2025
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਡਾਬਾ ਰੋਡ 'ਤੇ ਚੋਰ ਇਕ ਫ਼ੈਕਟਰੀ ਦੇ ਤਾਲੇ ਤੋੜ ਕੇ 1 ਲੱਖ, 35 ਹਜ਼ਾਰ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਮਾਲਕ ਮਨਿੰਦਰ ਸਿੰਘ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਚੋਰਾਂ ਵਲੋਂ ਕੀਤੀ ਗਈ ਹਰਕਤ ਸੀ.ਸੀ. ਟੀਵੀ ਕੈਮਰਿਆਂ ਵਿਚ ਵੀ ਕੈਦ ਹੋ ਗਈ ਹੈ, ਜਿਸ ਵਿਚ ਚਾਰ ਨੌਜਵਾਨ ਉਸਦੀ ਫ਼ੈਕਟਰੀ ਦੇ ਤਾਲੇ ਤੋੜ ਕੇ ਅਲਮਾਰੀ ਵਿਚੋਂ 1 ਲੱਖ, 35 ਹਜ਼ਾਰ ਦੀ ਨਕਦੀ ਚੋਰੀ ਕਰਦੇ ਦਿਖਾਈ ਦੇ ਰਹੇ ਹਨ | ਪੁਲਿਸ ਵਲੋਂ ਸਬੰਧੀ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ¢
ਨਸ਼ੀਲੀਆਂ ਗੋਲੀਆਂ ਸਮੇਤ ਕਾਬੂ
ਪੁਲਿਸ ਨੇ ਸੰਨੀ ਪੁੱਤਰ ਪਾਲ ਸਿੰਘ ਵਾਸੀ ਪਿੰਡ ਜੱਸੀਆਂ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 30 ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਉਸ ਨੰੂ ਹਰੀ ਸਿੰਘ ਨਗਰ ਤੋਂ ਕਾਬੂ ਕੀਤਾ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਗੁਰਮੁਖ ਸਿੰਘ ਵਾਸੀ ਲਕਸ਼ਮੀ ਨਗਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 20 ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਵਲੋਂ ਉਸ ਨੰੂ ਬਚਨ ਸਿੰਘ ਮਾਰਗ ਤੋਂ ਕਾਬੂ ਕੀਤਾ ਹੈ | ਇਹਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ |
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ
ਪੁਲਿਸ ਨੇ ਰਾਹੁਲ ਵਰਮਾ ਵਾਸੀ ਈਸ਼ਰ ਨਗਰ ਦੀ ਸ਼ਿਕਾਇਤ 'ਤੇ ਮੁਹੰਮਦ ਸ਼ਾਹ ਨਵਾਜ਼ ਵਾਸੀ ਉਤਰ ਪ੍ਰਦੇਸ਼ ਅਤੇ ਅਸ਼ਵਨੀ ਕੁਮਾਰ ਵਾਸੀ ਬਿਹਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਦੋਸ਼ੀਆਂ ਉਤੇ ਉਸ ਨੰੂ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 4 ਲੱਖ, 25 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ¢ ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਅੰਜੂ ਪਟਿਆਲ ਵਾਸੀ ਭਾਮੀਆਂ ਕਲਾਂ ਦੀ ਸ਼ਿਕਾਇਤ 'ਤੇ ਹਰਮਨ ਕÏਰ ਵਾਸੀ ਭਾਮੀਆਂ ਕਲਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਵੀ ਉਕਤ ਕਥਿਤ ਦੋਸ਼ੀ ਉਤੇ ਉਸ ਨੰੂ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ |
ਬੈਂਕ ਵਿਚੋਂ ਧੋਖੇ ਨਾਲ ਨਗਦੀ ਕਢਵਾਈ
ਪੁਲਿਸ ਨੇ ਗੰਗਾ ਸਿੰਘ ਵਾਸੀ ਜਸਵੰਤ ਨਗਰ ਦੀ ਸ਼ਿਕਾਇਤ 'ਤੇ ਦਲਜੀਤ ਸਿੰਘ ਵਾਸੀ ਮਾਡਲ ਟਾਊਨ ਹਰਵਿੰਦਰ ਕÏਰ ਅਤੇ ਇਕ ਹੋਰ ਅÏਰਤ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸ ਨੰੂ ਕਰਜ਼ ਦਿਵਾਉਣ ਦਾ ਝਾਂਸਾ ਦੇ ਕੇ ਉਸਦੇ ਖਾਤੇ ਵਿਚੋਂ ਧੋਖੇ ਨਾਲ 1 ਲੱਖ, 25 ਹਜ਼ਾਰ ਰੁਪਏ ਦੀ ਨਕਦੀ ਕਢਵਾਉਣ ਦਾ ਦੋਸ਼ ਲਗਾਇਆ ਹੈ¢ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ¢
ਜ਼ਮੀਨ ਹੜੱਪਣ ਦੀ ਕੋਸ਼ਿਸ਼
ਪੁਲਿਸ ਨੇ ਮੁਹੰਮਦ ਨਾਸ਼ਰ ਵਾਸੀ ਮਲੇਰਕੋਟਲਾ ਦੀ ਸ਼ਿਕਾਇਤ 'ਤੇ ਮਨਜੀਤ ਸਿੰਘ ਵਾਸੀ ਮੋਗਾ, ਮਹਿੰਦਰ ਕÏਰ, ਗੋਬਿੰਦ ਪ੍ਰਸਾਦ, ਦਲਵਿੰਦਰ ਸਿੰਘ ਅਤੇ ਜਸਕਿਰਨਜੀਤ ਸਿੰਘ ਵਾਸੀ ਸਰਾਭਾ ਨਗਰ ਖ਼ਿਲਾਫ਼ ਕੇਸ ਦਰਜ ਕੀਤਾ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਜਾਅਲੀ ਦਸਤਾਵੇਜ਼ ਦੇ ਆਧਾਰ 'ਤੇ ਉਸਦੀ ਜਾਇਦਾਦ ਹੜੱਪਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ¢ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
ਟਾਵਰ ਤੋਂ ਸਾਮਾਨ ਚੋਰੀ
ਸਥਾਨਕ ਜਗੀਰਪੁਰ ਰੋਡ ਤੋਂ ਚੋਰਾਂ ਵਲੋਂ ਜੀਓ ਕੰਪਨੀ ਦੇ ਟਾਵਰਾਂ ਤੋਂ ਸਾਮਾਨ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਸਬੰਧੀ ਕੰਪਨੀ ਦੇ ਮੁਲਾਜ਼ਮ ਤਲਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ¢
ਫ਼ੈਕਟਰੀ ਵਿਚੋਂ ਲੱਖਾਂ ਦਾ ਸਾਮਾਨ ਚੋਰੀ
ਪੁਲਿਸ ਨੇ ਸੁਖਵਿੰਦਰ ਸਿੰਘ ਵਾਸੀ ਬਸਤੀ ਜੋਧੇਵਾਲ ਦੀ ਸ਼ਿਕਾਇਤ 'ਤੇ ਗੁਰਦਿਆਲ ਸਿੰਘ ਅਤੇ ਕਿਰਪਾਲ ਸਿੰਘ ਅਤੇ ਉਸ ਦੇ ਇਕ ਹੋਰ ਸਾਥੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸਦੀ ਫ਼ੈਕਟਰੀ ਵਿਚ ਲੱਖਾਂ ਰੁਪਏ ਮੁੱਲ ਦਾ ਤੇਲ ਚੋਰੀ ਕਰਨ ਦਾ ਦੋਸ਼ ਲਗਾਇਆ ਹੈ¢ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਦੀ ਗਿ੍ਫ਼ਤਾਰੀ ਨਹੀਂ ਕੀਤੀ ਗਈ |
ਜੂਆ ਖੇਡਦੇ ਨੌਜਵਾਨ ਲੱਖਾਂ ਦੀ ਨਕਦੀ ਸਮੇਤ ਕਾਬੂ
ਪੀ.ਏ.ਯੂ. ਦੀ ਪੁਲਿਸ ਨੇ ਪੰਜ ਪੀਰ ਰੋਡ 'ਤੇ ਜੂਆ ਖੇਡਦੇ ਸੱਤ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਲੱਖ, 24 ਹਜ਼ਾਰ ਦੀ ਨਕਦੀ ਬਰਾਮਦ ਕੀਤੀ ਹੈ¢ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸੋਹਲ ਭਾਟੀਆ, ਮਨਪ੍ਰੀਤ ਸਿੰਘ, ਮਨਿੰਦਰ ਸਿੰਘ, ਕਾਲਾ, ਵਿਨੇ ਕੁਮਾਰ, ਸਤੀਸ਼ ਕੁਮਾਰ ਅਤੇ ਮਨਪ੍ਰੀਤ ਸਿੰਘ ਸ਼ਾਮਿਲ ਹਨ | ਪੁਲਿਸ ਵਲੋਂ ਇਹਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਪੁਲਿਸ ਅਨੁਸਾਰ ਉੁਕਤ ਕਥਿਤ ਦੋਸ਼ੀ ਸੁਖਦੇਵ ਇਨਕਲੇਵ ਫਲੈਟਾਂ ਨੇੜੇ ਸ਼ਰੇਆਮ ਜੂਆ ਖੇਡ ਰਹੇ ਸਨ |