ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਮਹਾਨ ਗੁਰਮਤਿ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ, ਜਿਨ੍ਹਾਂ ਵਿਚ ਸਵੇਰੇ ਅੰਮਿ੍ਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ | ਰੋਜ਼ਾਨਾ ਦੀ ਤਰ੍ਹਾਂ ਪਹਿਲਾਂ ਨਿੱਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕਰਵਾਏ ਗਏ | ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ ਲੁਧਿਆਣਾ ਵਾਲਿਆਂ ਨੇ ਸੰਗਤਾਂ ਨੂੰ ਆਸਾ ਜੀ ਦੀ ਵਾਰ ਦੇ ਕੀਰਤਨ ਸਰਵਨ ਕਰਵਾਏ ਅਤੇ ਗੁਰੂ ਜੱਸ ਨਾਲ ਜੋੜਿਆ | ਗਿਆਨੀ ਹਰਪ੍ਰੀਤ ਸਿੰਘ ਲੁਧਿਆਣਾ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਵੀ ਪਾਈ | ਸ਼ਾਮ ਦੇ ਪੋ੍ਰਗਰਾਮ ਵਿਚ ਗਿਆਨੀ ਸੰਦੀਪ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕੀਤੀ ਅਤੇ ਰਹਿਰਾਸ ਸੋਧਰ ਦੀ ਚੌਂਕੀ ਤੋਂ ਬਾਅਦ ਭਾਈ ਪਰਮਜੀਤ ਸਿੰਘ ਜਵੱਦੀ ਟਕਸਾਲ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਸਰਵਣ ਕਰਵਾਇਆ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਹਰਪਾਲ ਸਿੰਘ ਅਤੇ ਕੰਵਲਜੀਤ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਨਾਲ ਭਾਈ ਪਰਮਜੀਤ ਸਿੰਘ ਜਵੱਦੀ, ਟਕਸਾਲ ਵਾਲਿਆਂ ਦੇ ਕੀਰਤਨੀ ਜਥੇ ਨੂੰ ਸਨਮਾਨਿਤ ਕੀਤਾ¢ ਸੰਗਤਾਂ ਵਿਚ ਗੁਰੂ ਘਰ ਦੇ ਚੇਅਰਮੈਨ ਬਲਜੀਤ ਸਿੰਘ ਸੇਠੀ ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸ਼ਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ |