ਲਾਡੋਵਾਲ, 7 ਦਸੰਬਰ (ਬਲਬੀਰ ਸਿੰਘ ਰਾਣਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹੰਬੜਾਂ ਦੇ ਉਮੀਦਵਾਰ ਬੀਬੀ ਪਰਮਜੀਤ ਕੌਰ ਬਰਾੜ ਪਤਨੀ ਇੰਦਰਜੀਤ ਸਿੰਘ ਬਰਾੜ ਚੋਣ ਪ੍ਰਚਾਰ ਵਿਚ ਵਿਰੋਧੀਆਂ ਨਾਲੋਂ ਅੱਗੇ ਨਿਕਲ ਚੁੱਕੇ, ਕਿਉਂਕਿ ਬੀਬੀ ਬਰਾੜ ਵਲੋਂ ਵੱਡੇ ਪੱਧਰ 'ਤੇ ਮੀਟਿੰਗਾਂ ਕਰਕੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਹਿਤ ਨੀਤੀਆਂ ਤੋਂ ਜਾਣੂ ਕਰਵਾ ਕੇ ਚੋਣ ਪ੍ਰਚਾਰ ਵਿਚ ਵੱਡੇ ਪੱਧਰ 'ਤੇ ਤੇਜ਼ੀ ਲਿਆਂਦੀ ਹੈ | ਇਹ ਵਿਚਾਰ ਬਲਾਕ ਮਾਂਗਟ ਦੇ ਪ੍ਰਧਾਨ ਅਤੇ ਲਾਡੋਵਾਲ ਦੇ ਸਾਬਕਾ ਸਰਪੰਚ ਬਾਦਸ਼ਾਹ ਸਿੰਘ ਦਿਓਲ ਨੇ ਇਕ ਬੈਠਕ ਦੌਰਾਨ ਗੱਲਬਾਤ ਕਰਦਿਆਂ ਸਾਂਝੇ ਕੀਤੇ | ਬਲਾਕ ਪ੍ਰਧਾਨ ਦਿਓਲ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹੰਬੜਾਂ ਅਧੀਨ ਆਉਂਦੇ ਪਿੰਡਾਂ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਆਪਣੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਚਾਹੁੰਦੇ ਹੋ ਤਾਂ ਬੀਬੀ ਪਰਮਜੀਤ ਕੌਰ ਬਰਾੜ ਨੂੰ ਵੱਡੇ ਪੱਧਰ 'ਤੇ ਜਿਤਾ ਕੇ ਜ਼ਿਲ੍ਹਾ ਪ੍ਰੀਸ਼ਦ ਵਿਚ ਭੇਜੋ |