ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਗੁਰੂ ਘਰ ਦੇ ਅਨਿਨ ਸੇਵਕ ਭਾਈ ਮੰਝ ਜੀ ਦੀ ਮਿੱਠੀ ਯਾਦ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਉਂਦਿਆਂ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਅੰਦਰ ਵਿਸ਼ੇਸ਼ ਤÏਰ 'ਤੇ ਆਪਣੇ ਕੀਰਤਨੀ ਜਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ ਅਖੰਡ ਕੀਰਤਨੀ ਜਥੇ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਸੰਗਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਗੁਰੂ ਅਰਜਨ ਦੇਵ ਦੇਵ ਜੀ ਵਲੋਂ ਸਮੁੱਚੀ ਮਨੁੱਖਤਾ ਨੂੰ ਬਖ਼ਸ਼ੇ ਸੇਵਾ ਸਿਧਾਂਤ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾ ਕੇ, ਆਓ! ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜੀਉਣ ਦੀ ਕੋਸ਼ਿਸ਼ ਕਰੀਏ | ਸੰਗਤਾਂ ਨੂੰ ਸੰਬੋਧਨ ਕਰਦਿਆਂ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਗੁਰੂ ਘਰ ਦੇ ਅਨਿਨ ਸੇਵਕ ਭਾਈ ਮੰਝ ਜੀ ਸੇਵਾ, ਸਿਮਰਨ, ਸਿਦਕ ਦੀ ਅਨੋਖੀ ਮਿਸਾਲ ਸਨ, ਜਿਨ੍ਹਾਂ ਆਪਣਾ ਸਮੁੱਚਾ ਜੀਵਨ ਗੁਰੂ ਸਾਹਿਬ ਵਲੋਂ ਬਖ਼ਸ਼ੇ ਸੇਵਾ ਦੇ ਸੰਕਲਪ ਨਾਲ ਜੁੜ ਕੇ ਸਤਿਗੁਰੂ ਦੀ ਵੱਡੀ ਅਸੀਸ ਪ੍ਰਾਪਤ ਕੀਤੀ, ਜਿਸ ਸਦਕਾ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਭਾਈ ਮੰਝ ਨੂੰ ਦੁਆਬੇ ਦਾ ਪ੍ਰਚਾਰਕ ਥਾਪਿਆ ਅਤੇ ਸੰਗਤਾਂ ਲਈ ਲੰਗਰ ਚਲਾਉਣ ਦੀ ਸੇਵਾ ਬਖ਼ਸ਼ੀ. ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਪ੍ਰਭੂ ਕੀਰਤੀ ਵਿਚ ਲੀਨ ਰਹਿਣ ਵਾਲੇ ਸਿੱਖ ਸੇਵਕ ਭਾਈ ਮੰਝ ਜੀ ਦੇ ਸੇਵਾ ਭਾਵਨਾ ਵਾਲੀ ਸੋਚ ਨਾਲ ਜੁੜ ਕੇ ਸੰਗਤਾਂ ਆਪਣਾ ਜੀਵਨ ਸਫਲ ਕਰਨ | ਇਸ ਦÏਰਾਨ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਅਤੇ ਉਨ੍ਹਾਂ ਸਾਥੀਆਂ ਨੇ ਸਾਂਝੇ ਤÏਰ 'ਤੇ ਗੁਰੂ ਘਰ ਦੇ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ ਅਖੰਡ ਕੀਰਤਨੀ ਜਥੇ ਵਾਲੇ ਦੇ ਕੀਰਤਨੀ ਜਥੇ ਨੂੰ ਸਿਰੋਪਾਉ ਭੇਟ ਕੀਤੇ | ਕੀਰਤਨ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪਿ੍ਤਪਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਬਲਜੀਤ ਸਿੰਘ ਦੂਆ, ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮੱਕੜ, ਹਰਵਿੰਦਰ ਸਿੰਘ, ਬਲਬੀਰ ਕਲਾਥ ਵਾਲੇ, ਕੰਵਲਪ੍ਰੀਤ ਸਿੰਘ ਸਚਦੇਵਾ, ਜਤਿੰਦਰਪਾਲ ਸਿੰਘ ਪ੍ਰਧਾਨ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਨਰਿੰਦਰਪਾਲ ਸਿੰਘ ਕਥੂਰੀਆ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪਿ੍ੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜ੍ਹਤੀ, ਹਰਕੀਰਤ ਸਿੰਘ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ, ਜਗਬੀਰ ਸਿੰਘ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |