16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾ ਗੱਦੀ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
• ਤਿੰਨ ਸਹਿਜ ਸੰਪਟ ਪਾਠਾਂ ਦੇ ਭੋਗ ਪਾਏ ਗਏ-ਬਾਬਾ ਆਲੋਵਾਲ
ਲਾਡੋਵਾਲ, 7 ਦਸੰਬਰ (ਬਲਬੀਰ ਸਿੰਘ ਰਾਣਾ)-ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਵਿਖੇ ਸਰਬੰਸ ਦਾਨੀ, ਅੰਮਿ੍ਤ ਕੇ ਦਾਤੇ, ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾ ਗੱਦੀ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਤਿੰਨ ਸੰਪਟ ਸਹਿਜ ਪਾਠਾਂ ਦੀ ਨਿਰਵਿਘਨ ਸੰਪੂਰਨ ਭੋਗ ਪਾਏ ਗਏ, ਉਪਰੰਤ ਖੁੱਲੇ੍ਹ ਦੀਵਾਨਾਂ ਵਿਚ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿਚ ਡੇਰੇ ਦੇ ਹਜ਼ੂਰੀ ਰਾਗੀ ਸਿੰਘਾਂ ਵਲੋਂ ਗੁਰਬਾਣੀ ਗਾਇਣ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਸੰਤ ਬਾਬਾ ਆਲੋਵਾਲ ਨੇ ਦੱਸਿਆ ਕਿ ਜਿਨ੍ਹਾਂ ਗੁਰਮੁਖ ਪਿਆਰਿਆਂ ਨੇ ਡੇਰੇ ਵਿਚ ਤਿੰਨ ਸਹਿਜ ਸੰਪਟ ਪਾਠ ਪ੍ਰਾਰੰਭ ਕਰਵਾਏ ਸਨ, ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਭੇਟ ਕਰਕੇ ਸਨਮਾਨ ਕੀਤਾ ਗਿਆ | ਉਪਰੰਤ ਗੁਰੂ ਦੀਆਂ ਸੰਗਤਾਂ ਲਈ ਅਤੁੱਟ ਲੰਗਰ ਵੀ ਵਰਤਾਇਆ ਗਿਆ | ਇਸ ਮੌਕੇ ਸਰਬਜੀਤ ਕੌਰ ਮੋਮੋਵਾਲ, ਰਮਨਦੀਪ ਸਿੰਘ ਅਮਰੀਕਾ, ਪਰਮਿੰਦਰ ਸਿੰਘ ਕੈਨੇਡਾ, ਅਮਨਪ੍ਰੀਤ ਕੌਰ ਸੰਧੂ ਕੈਨੇਡਾ, ਬੀਬੀ ਕਰਮਜੀਤ ਕੌਰ ਸੰਧੂ, ਡਾ. ਅਮਰਜੋਤ ਸਿੰਘ ਸੰਧੂ, ਗੁਰਨੂਰ ਕੌਰ, ਜਥੇਦਾਰ ਬਾਬਾ ਦਾਰਾ ਸਿੰਘ, ਭਾਈ ਗੁਰਮੇਲ ਸਿੰਘ, ਸਤਨਾਮ ਸਿੰਘ, ਅੰਮਿ੍ਤ ਧੀਮਾਨ, ਸੁਨੀਲ ਧੀਮਾਨ, ਬਲਦੇਵ ਸਿੰਘ ਅਸ਼ੋਕ ਸਿੰਘ ਤੋਂ ਇਲਾਵਾ ਹੋਰ ਸੰਗਤਾਂ ਨੇ ਵੀ ਹਾਜ਼ਰੀ ਭਰੀ ਅਤੇ ਗੁਰੂ ਦਾ ਅਸ਼ੀਰਵਾਦ ਪ੍ਰਾਪਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਛੋਟੇ ਅਤੇ ਦਰਮਿਆਨੇ ਉਦਮਾਂ ਦੀ ਸ਼ੁਰੂਆਤੀ ਜਨਤਕ ਪੇਸ਼ਕਸ਼ 'ਤੇ ਪ੍ਰਭਾਵਸ਼ਾਲੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਡਾ. ਬੀ.ਆਰ. ਅੰਬੇਡਕਰ ਨੂੰ ਵਕੀਲਾਂ ਨੇ ਦਿੱਤੀ ਸ਼ਰਧਾਂਜਲੀ
Ad Position 24