ਲੁਧਿਆਣਾ, 17 ਦਸੰਬਰ (ਆਹੂਜਾ)-ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਸਰਗਨਾ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ ਚਾਰ ਮੋਬਾਈਲ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਐਲਡੀਕੋ ਚੌਂਕੀ ਦੇ ਇੰਚਾਰਜ ਜਿੰਦਰ ਲਾਲ ਸਿੱਧੂ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਦਲਬਾਗ ਸਿੰਘ ਉਰਫ ਰੋਹਿਤ ਉਰਫ ਆਲੂ ਵਾਸੀ ਅਸ਼ੋਕ ਨਗਰ ਵਜੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਲੁੱਟਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਸੀ | ਪੁਲਿਸ ਵੱਲੋਂ ਉਸਦੇ ਕਬਜ਼ੇ ਵਿੱਚੋਂ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ | ਉਸ ਖਿਲਾਫ ਕੇਸ ਦਰਜ ਕਰ ਲਿਆ ਗਿਆ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |