ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਨੂੰ ਹ ਨਾਲ ਜਬਰ ਜਨਾਹ ਕਰਨ ਵਾਲੇ ਸਹੁਰੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਔਰਤ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਬਿੰਦਰਾਬਨ ਰੋਡ ਕੁੰਦਨਪੁਰੀ ਦੇ ਰਹਿਣ ਵਾਲੇ ਹਰਕੇਸ਼ ਸੋਬਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸਦਾ ਸਹੁਰਾ ਹੈ ਜੋ ਕਿ ਉਸ ਨੂੰ ਪਿਛਲੇ ਕਾਫ਼ੀ ਸਮੇਂ ਤੋਂ ਤੰਗ ਪ੍ਰੇਸ਼ਾਨ ਕਰ ਰਿਹਾ ਸੀ | ਉਸ ਦੱਸਿਆ ਕਿ ਉਸਦਾ ਸਹੁਰਾ ਅਕਸਰ ਉੱਤੇ ਬੁਰੀ ਨਜ਼ਰ ਰੱਖਦਾ ਸੀ | ਇਸ ਸਬੰਧੀ ਉਸਨੇ ਆਪਣੇ ਪਤੀ ਨੂੰ ਵੀ ਦੱਸਿਆ ਸੀ, ਪਰ ਪਤੀ ਨੇ ਇਸ ਸਬੰਧੀ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ | ਉਸ ਦੱਸਿਆ ਕਿ ਬੀਤੇ ਦਿਨ ਸਹੁਰੇ ਨੇ ਬਹਾਨੇ ਨਾਲ ਉਸ ਨੂੰ ਕਮਰੇ ਵਿਚ ਬੁਲਾਇਆ, ਜਦੋਂ ਕਿ ਉਹ ਕਮਰੇ ਵਿਚ ਗਈ ਤਾਂ ਕਥਿਤ ਦੋਸ਼ੀ ਨੇ ਉਸ ਨੂੰ ਜ਼ਬਰਦਸਤੀ ਕਮਰੇ ਵਿਚ ਬੰਦ ਕਰ ਲਿਆ ਅਤੇ ਉਸ ਨਾਲ ਜਬਰ ਜਨਾਹ ਕੀਤਾ | ਉਸ ਦੱਸਿਆ ਕਿ ਬੀਤੀ ਸ਼ਾਮ ਕਥਿਤ ਦੋਸ਼ੀ ਨੇ ਮੁੜ ਅਜਿਹੀ ਕੋਸ਼ਿਸ਼ ਕੀਤੀ, ਜਿਸ 'ਤੇ ਉਸ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫਤਾਰੀ ਨਹੀਂ ਕੀਤੀ ਗਈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |