ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਬੀਤੀ ਰਾਤ ਬੰਦੀਆਂ ਵਲੋਂ ਜੇਲ੍ਹ ਮੁਲਾਜ਼ਮਾਂ 'ਤੇ ਕੀਤੇ ਹਮਲੇ ਦੇ ਮਾਮਲੇ ਵਿਚ 24 ਬੰਦੀਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ¢ ਇਸ ਹਮਲੇ ਵਿਚ ਜੇਲ੍ਹ ਸੁਪਰੀਡੈਂਟ ਇਕ ਉਪ ਪੁਲਿਸ ਕਪਤਾਨ, ਐਸ.ਐਚ.ਓ. ਸਮੇਤ ਅੱਧੀ ਦਰਜਨ ਦੇ ਕਰੀਬ ਮੁਲਾਜ਼ਮ ਜ਼ਖਮੀ ਹੋ ਗਏ ਸਨ | ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਵਲੋਂ ਇਹ ਕਾਰਵਾਈ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਿਜੇ ਕੁਮਾਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਵਲੋਂ ਬੰਦੀ ਸੁਨੀਲ ਕੁਮਾਰ, ਨਾਟਾ, ਵਿਕਰਮਜੀਤ ਸਿੰਘ, ਮਨਿੰਦਰ, ਸ਼ਿਵਕਰਨ, ਮਨਪ੍ਰੀਤ ਸਿੰਘ, ਚਰਨਜੀਤ ਸਿੰਘ, ਰਣਜੋਤ ਸਿੰਘ, ਈਸ਼ਰ ਸਿੰਘ, ਬਲਜੀਤ ਸਿੰਘ, ਸੁਨੀਲ ਕੁਮਾਰ ਪੁੱਤਰ ਅਸ਼ੋਕ ਕੁਮਾਰ, ਉਬੇਦ ਮਸੀਹ, ਸੰਦੀਪ ਸਿੰਘ, ਲਵਪ੍ਰੀਤ ਸਿੰਘ, ਰਜਤ ਕੁਮਾਰ, ਗੁਰਵਿੰਦਰ ਸਿੰਘ, ਰੋਹਿਤ, ਕਰਨ ਸਿੰਘ, ਸੰਦੀਪ, ਜਸ਼ਨਪ੍ਰੀਤ ਸਿੰਘ, ਮਨਦੀਪ ਸਿੰਘ, ਪੰਕਜ, ਪਰਮਿੰਦਰ ਸਿੰਘ ਅਤੇ ਦੋ ਹੋਰ ਬੰਦੀ ਸ਼ਾਮਿਲ ਹਨ, ਜਿਨ੍ਹਾਂ ਨੂੰ ਪੁਲਿਸ ਨੇ ਮੁੱਢਲੀ ਰਿਪੋਰਟ ਦਰਜ ਕਰਨ ਤੋਂ ਬਾਅਦ ਨਾਮਜ਼ਦ ਕੀਤਾ |