29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 18-12-2025
ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ | ਅੰਮਿ੍ਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ | ਗੁਰੂ ਘਰ ਦੇ ਹਜੂਰੀ ਰਾਗੀ ਭਾਈ ਗਗਨਦੀਪ ਸਿੰਘ ਲੁਧਿਆਣੇ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਰਹਿਰਾਸ ਸੋਧਰ ਦੀ ਚੋਕੀ ਤੋਂ ਬਾਅਦ ਭਾਈ ਲਵਪ੍ਰੀਤ ਸਿੰਘ ਅਤੇ ਭਾਈ ਲਖਵਿੰਦਰ ਸਿੰਘ ਪਟਿਆਲੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਸਰਵਣ ਕਰਵਾਇਆ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਤੇਜਿੰਦਰ ਸਿੰਘ ਅਤੇ ਬਲਬੀਰ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਭਾਈ ਲਵਪ੍ਰੀਤ ਸਿੰਘ ਅਤੇ ਭਾਈ ਲਖਵਿੰਦਰ ਸਿੰਘ ਦੇ ਕੀਰਤਨੀ ਜੱਥੇ ਨੂੰ ਸਨਮਾਨਿਤ ਕੀਤਾ | ਸੰਗਤਾਂ ਵਿਚ ਚੇਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾ. ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸ਼ਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਦੀ ਦੇ ਮੌਸਮ ਵਿਚ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਦਾ ਰੱਖਿਆ ਜਾਵੇ ਖਾਸ ਧਿਆਨ-ਸਿਵਲ ਸਰਜਨ <br/> ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ <br/>
Ad Position 24