ਲੁਧਿਆਣਾ, 17 ਦਸੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਦੁੱਗਰੀ ਇਲਾਕੇ ਸਥਿਤ ਚੇਰਬਜ ਪ੍ਰੀ-ਸਕੂਲ ਵਿਖੇ 7ਵਾਂ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਦੀਆਂ ਵੱਖ-ਵੱਖ ਖੇਡਾਂ ਕਰਵਾਈਆਂ ਗਈਆਂ | ਇਨ੍ਹਾਂ ਵਿਚ ਪੌਪਕੋਰਨ ਦੌੜ, ਯੋਗਾ, ਐਰੋਬਿਕਸ, ਕ੍ਰਿਕਟ, ਪਾਂਡਾ ਦੌੜ ਆਦਿ ਸ਼ਾਮਿਲ ਸਨ | ਖੇਡਾਂ ਵਿਚ ਜੇਤੂ ਵਿਦਿਆਰਥੀਆਂ ਨੰੂ ਇਨਾਮ ਵੀ ਦਿੱਤੇ ਗਏ | ਇਸ ਮੌਕੇ ਸਕੂਲ ਪਿ੍ੰਸਿਪਲ ਮਿਸ ਰੁਚਿਕਾ ਅਰੋੜਾ ਨੇ ਵਿਦਿਆਰਥੀਆਂ ਨੂੰ ਆਪਣੀਆਂ ਖੇਡ ਯੋਗਤਾਵਾਂ ਨੂੰ ਹੋਰ ਨਿਖਾਰਨ ਲਈ ਪ੍ਰੋਤਸ਼ਾਹਿਤ ਕੀਤਾ | ਸਮਾਗਮ ਦਾ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ |