29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਸੀਨੀਅਰ ਡਿਪਟੀ ਮੇਅਰ ਨੇ ਪ੍ਰਾਪਰਟੀ ਟੈਕਸ ਇੰਸਪੈਕਟਰਾਂ ਨੰੂ ਬਕਾਇਆ ਵਸੂਲੀ 'ਚ ਤੇਜ਼ੀ ਲਿਆਉਣ ਲਈ ਨਿਰਦੇਸ਼ ਜਾਰੀ <br/>

Ad Position 21
No active advertisement
ਅਜੀਤ ਡੈਸਕ 18-12-2025
ਲੁਧਿਆਣਾ, 17 ਦਸੰਬਰ (ਭੁਪਿੰਦਰ ਸਿੰਘ ਬੈਂਸ)-ਬਕਾਇਆ ਵਸੂਲੀ ਵਿਚ ਤੇਜ਼ੀ ਲਿਆਉਣ ਅਤੇ ਵਸਨੀਕਾਂ 'ਚ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਬੁੱਧਵਾਰ ਨੂੰ ਨਗਰ ਨਿਗਮ ਜ਼ੋਨ ਏ. ਦਫ਼ਤਰ ਵਿਖੇ ਪ੍ਰਾਪਰਟੀ ਟੈਕਸ ਇੰਸਪੈਕਟਰਾਂ ਨਾਲ ਮੀਟਿੰਗ ਕੀਤੀ | ਪਰਾਸ਼ਰ ਨੇ ਪ੍ਰਾਪਰਟੀ ਟੈਕਸ ਇੰਸਪੈਕਟਰਾਂ ਨੂੰ ਨਿਯਮਤ ਤੌਰ 'ਤੇ ਫ਼ੀਲਡ ਵਿਚ ਜਾਣ ਅਤੇ ਆਪਣੇ ਪ੍ਰਾਪਰਟੀ ਟੈਕਸ ਵਸੂਲੀ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਨਿਰਦੇਸ਼ ਦਿੱਤੇ | ਇਸ ਤੋਂ ਇਲਾਵਾ ਉਨ੍ਹਾਂ ਨੂੰ ਵਸਨੀਕਾਂ ਵਿਚ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼ ਦਿੱਤੇ ਗਏ ਕਿ ਉਹ ਜੁਰਮਾਨੇ ਤੋਂ ਬਚਣ ਲਈ ਸਮੇਂ ਸਿਰ ਆਪਣੇ ਬਕਾਏ ਦਾ ਭੁਗਤਾਨ ਕਰਨ | ਮੀਟਿੰਗ ਵਿਚ ਨਗਰ ਨਿਗਮ ਜ਼ੋਨ ਏ ਅਧੀਨ ਆਉਣ ਵਾਲੇ ਸਾਰੇ ਇਲਾਕਿਆਂ ਦੇ ਪ੍ਰਾਪਰਟੀ ਟੈਕਸ ਇੰਸਪੈਕਟਰ ਮੌਜੂਦ ਸਨ | ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਵਸਨੀਕਾਂ ਨੂੰ ਪ੍ਰਾਪਰਟੀ ਟੈਕਸ ਸਹੀ ਢੰਗ ਨਾਲ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ | ਇਸ ਦੌਰਾਨ ਪਰਾਸ਼ਰ ਨੇ ਕਿਹਾ ਕਿ ਨਗਰ ਨਿਗਮ ਦਫ਼ਤਰਾਂ ਵਿਚ ਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਬਿਹਤਰ ਬਣਾਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ | ਸਟਾਫ਼ ਨੂੰ ਵਸਨੀਕਾਂ ਨੂੰ ਮੁਸ਼ਕਿਲ ਰਹਿਤ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਰੁਪਿੰਦਰ 11 ਅਤੇ ਸਿਮਰ ਪੰਧੇਰ 11 ਨੇ ਕੀਤਾ ਵਿਰੋਧੀਆਂ ਨੂੰ ਨਾਕ ਆਊਟ <br/> ਅਗਲੀ ਖ਼ਬਰ ਚੇਰਬਜ਼ ਪ੍ਰੀ ਸਕੂਲ ਵਿਖੇ ਸਾਲਾਨਾ ਖੇਡ ਸਮਾਗਮ <br/>
Ad Position 24