22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਪੁਲਿਸ ਵਲੋਂ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀਆਂ ਕਰਨ ਵਾਲਾ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 19-12-2025
ਲੁਧਿਆਣਾ, 18 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ-4 ਦੀ ਪੁਲਿਸ ਵਲੋਂ ਰਾਤ ਸਮੇਂ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀਆਂ ਕਰਨ ਵਾਲੇ 1 ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਆਈਫੋਨ ਤੇ ਦਾਤਰ ਬਰਾਮਦ ਕੀਤਾ | ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸ੍ਰੀ ਸਮੀਰ ਵਰਮਾ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-1 ਅਤੇ ਸ੍ਰੀ ਅਨਿਲ ਕੁਮਾਰ ਭਨੋਟ ਸਹਾਇਕ ਕਮਿਸ਼ਨਰ ਪੁਲਿਸ, ਕੇਂਦਰੀ ਨੇ ਦੱਸਿਆ ਕਿ ਇੰਸਪੈਕਟਰ ਗੁਰਜੀਤ ਸਿੰਘ ਮੁੱਖ ਅਫਸਰ ਥਾਣਾ ਡਵੀਜ਼ਨ ਨੰਬਰ-4, ਲੁਧਿਆਣਾ ਦੀ ਅਗਵਾਈ ਵਿਚ ਏ.ਐੱਸ.ਆਈ ਹਰਦੀਪ ਸਿੰਘ ਦੀ ਪੁਲਿਸ ਪਾਰਟੀ ਨੇ ਇਕ ਦੋਸ਼ੀ ਪਿ੍ੰਸ ਸੋਨੀ ਉਰਫ ਗੋਰਾ ਪੁੱਤਰ ਸਰਵਣ ਸੋਨੀ ਵਾਸੀ ਲੁਧਿਆਣਾ ਦੇ ਖਿਲਾਫ਼ ਰਾਤ ਦੇ ਸਮੇਂ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀਆਂ ਕਰਨ ਦੇ ਸਬੰਧ ਵਿਚ ਮੁਕੱਦਮਾ ਦਰਜ ਕਰਕੇ ਉਸ ਨੂੰ ਗਿ੍ਫਤਾਰ ਕੀਤਾ ਹੈ | ਦੋਸ਼ੀ ਪਿ੍ੰਸ ਸੋਨੀ ਉਰਫ ਗੋਰਾ ਪਾਸੋਂ 2 ਮੋਬਾਈਲ ਫੋਨ, ਮਾਰਕਾ ਐਪਲ (ਆਈਫੋਨ) ਅਤੇ 1 ਲੋਹੇ ਦਾ ਦਾਤਰ ਬਰਾਮਦ ਹੋਇਆ | ਮੁੱਢਲੀ ਪੁੱਛਗਿੱਛ ਦੌਰਾਨ ਦੋਸ਼ੀ ਪਿ੍ੰਸ ਸੋਨੀ ਉਰਫ ਗੋਰਾ ਨੇ ਨਸ਼ੇ ਦੀ ਆਦਤ ਕਾਰਨ ਸਾਥੀਆਂ ਨਾਲ ਮਿਲ ਕੇ ਰਾਤ ਸਮੇਂ ਚੋਰੀਆਂ ਕਰਨ ਦੀ ਗੱਲ ਕਬੂਲੀ ਹੈ | ਜਿਸ ਦੇ ਖ਼ਿਲਾਫ਼ ਪਹਿਲਾਂ ਵੀ ਥਾਣਾ ਹੈਬੋਵਾਲ ਵਿਚ ਚੋਰੀ ਦੇ 4 ਮੁਕੱਦਮੇ ਦਰਜ ਹਨ | ਪੁਲਿਸ ਵਲੋਂ ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਉਸਦੇ ਸਾਥੀਆਂ ਅਤੇ ਹੋਰ ਵਾਰਦਾਤਾਂ ਬਾਰੇ ਪੂਰੀ ਜਾਂਚ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਭੁੱਕੀ ਸਮੇਤ ਇਕ ਕਾਬੂ <br/> ਅਗਲੀ ਖ਼ਬਰ ਮੌਸਮ ਵਿਭਾਗ ਵਲੋਂ ਸੰਘਣੀ ਧੁੰਦ ਦਾ ਓਰੇਂਜ ਅਲਰਟ ਜਾਰੀ, ਪਿੰਡਾਂ ਤੋਂ ਬਾਅਦ ਸ਼ਹਿਰੀ ਖੇਤਰ ਵੀ ਆਏ ਧੁੰਦ ਦੀ ਲਪੇਟ ਵਿਚ...
Ad Position 24