22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਭੁੱਕੀ ਸਮੇਤ ਇਕ ਕਾਬੂ <br/>

Ad Position 21
No active advertisement
ਅਜੀਤ ਡੈਸਕ 19-12-2025
ਲੁਧਿਆਣਾ, 18 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਪੰਜ ਕਿੱਲੋ ਭੁੱਕੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਐਲਡੀਕੋ ਚੌਕੀ ਦੇ ਇੰਚਾਰਜ ਜਿੰਦਰ ਲਾਲ ਸਿੰਧੂ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਅਮਲ ਵਿਚ ਲਿਆਂਦੀ ਹੈ ਤੇ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਵਰਿੰਦਰ ਕੁਮਾਰ ਵਾਸੀ ਜੱਸੀਆਂ ਵਜੋਂ ਕੀਤੀ ਗਈ ਹੈ | ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ ਪੰਜ ਕਿੱਲੋ ਭੁੱਕੀ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦਾ ਇਕ ਮਾਮਲਾ ਦਰਜ ਹੈ | ਪੁਲਿਸ ਨੇ ਉਸ ਨੂੰ ਭੱਟੀਆਂ ਨੇੜਿਉਂ ਕਾਬੂ ਕੀਤਾ ਹੈ | ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਅÏਰਤ ਦੇ ਬੈਗ ਵਿਚੋਂ ਨਕਦੀ ਚੋਰੀ ਕਰ ਕੇ ਭੱਜ ਰਹੀਆਂ ਤਿੰਨ ਅÏਰਤਾਂ ਕਾਬੂ ਅਗਲੀ ਖ਼ਬਰ ਪੁਲਿਸ ਵਲੋਂ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀਆਂ ਕਰਨ ਵਾਲਾ ਗਿ੍ਫ਼ਤਾਰ <br/>
Ad Position 24