ਲੁਧਿਆਣਾ, 18 ਦਸੰਬਰ (ਭੁਪਿੰਦਰ ਸਿੰਘ ਬੈਂਸ)-ਪੁਰਾਣੀ ਸਬਜ਼ੀ ਮੰਡੀ ਨੇੜੇ ਪੁਰਾਣੇ ਜੀ.ਟੀ. ਰੋਡ ਉਤੇ ਬਿਜਲੀ ਦਫ਼ਤਰ ਦੀ ਦੀਵਾਰ ਨੰੂ ਨਿਰੰਤਰ ਖੁੱਲ੍ਹੇ ਬਾਥਰੂਮ ਵਜੋਂ ਵਰਤੇ ਜਾਣ ਦੀ ਸ਼ਿਕਾਇਤ ਸਾਹਮਣੇ ਆਉਣ ਤੋਂ ਬਾਅਦ ਨਗਰ ਨਿਗਮ ਪ੍ਰਸ਼ਾਸਨ ਤੁਰੰਤ ਹਰਕਤ ਵਿਚ ਆ ਗਿਆ | ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਵਲੋਂ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ ਕਰਦਿਆਂ ਉਸ ਥਾਂ 'ਤੇ ਨਵੇਂ ਬਾਥਰੂਮ ਬਣਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ | ਇਸ ਕਦਮ ਦੀ ਸਥਾਨਕ ਦੁਕਾਨਦਾਰਾਂ ਵਲੋਂ ਖੂਬ ਸਰਾਹਨਾ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੇਅਰ ਵਲੋਂ ਨਵੇਂ ਬਾਥਰੂਮ ਬਣਾਉਣ ਨਾਲ ਲੰਮੇ ਸਮੇਂ ਤੋਂ ਚੱਲ ਰਹੀ ਗੰਦਗੀ ਦੀ ਸਮੱਸਿਆ ਦਾ ਠੋਸ ਹਲ ਨਿਕਲਿਆ ਹੈ, ਜਿਸ ਨਾਲ ਇਲਾਕੇ ਦੀ ਸਫ਼ਾਈ ਤੇ ਸਿਹਤ ਦੋਵਾਂ ਵਿਚ ਸੁਧਾਰ ਹੋਵੇਗਾ | ਇਸ ਮੌਕੇ ਗੱਲਬਾਤ ਕਰਦੇ ਹੋਏ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਕਿਹਾ ਕਿ ਨਗਰ ਨਿਗਮ ਦਾ ਮਕਸਦ ਸ਼ਹਿਰ ਨੰੂ ਸਮਾਰਟ ਸਿਟੀ ਬਣਾਉਣਾ ਹੈ ਅਤੇ ਇਸ ਦਿਸ਼ਾ ਵਿਚ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ | ਉਨ੍ਹਾਂ ਨੇ ਸ਼ਹਿਰਵਾਸੀਆਂ ਨੰੂ ਅਪੀਲ ਕੀਤੀ ਕਿ ਜੇਕਰ ਸਫ਼ਾਈ ਸੰਬੰਧੀ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਹ ਬੇਝਿਜਕ ਨਗਰ ਨਿਗਮ ਦਫ਼ਤਰ ਆ ਕੇ ਸੰਪਰਕ ਕਰ ਸਕਦੇ ਹਨ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ |